Home ਦੇਸ਼ ਗ੍ਰਹਿ ਮੰਤਰਾਲੇ ਨੇ ਤਿੱਬਤੀ ਅਧਿਆਤਮਕ ਨੇਤਾ ਦਲਾਈ ਲਾਮਾ ਨੂੰ ਜ਼ੈੱਡ ਸ਼੍ਰੇਣੀ ਦੀ...

ਗ੍ਰਹਿ ਮੰਤਰਾਲੇ ਨੇ ਤਿੱਬਤੀ ਅਧਿਆਤਮਕ ਨੇਤਾ ਦਲਾਈ ਲਾਮਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਕੀਤਾ ਫ਼ੈਸਲਾ , ਡਿਊਟੀ ‘ਤੇ ਤਾਇਨਾਤ ਹੋਣਗੇ 33 ਸੁਰੱਖਿਆ ਕਰਮਚਾਰੀ

0

ਨਵੀਂ ਦਿੱਲੀ : ਗ੍ਰਹਿ ਮੰਤਰਾਲੇ ਨੇ ਅੱਜ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਤਿੱਬਤੀ ਅਧਿਆਤਮਕ ਨੇਤਾ ਦਲਾਈ ਲਾਮਾ (Tibetan Spiritual Leader Dalai Lama) ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ (Z-Category Protection) ਦੇਣ ਦਾ ਫ਼ੈਸਲਾ ਕੀਤਾ ਹੈ। ਇੰਟੈਲੀਜੈਂਸ ਬਿਊਰੋ ਨੂੰ ਮਿਲੀ ਧਮਕੀ ਦੀ ਰਿਪੋਰਟ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਗਿਆ ਹੈ।

ਡਿਊਟੀ ‘ਤੇ ਤਾਇਨਾਤ ਹੋਣਗੇ 33 ਸੁਰੱਖਿਆ ਕਰਮਚਾਰੀ
ਹੁਣ 89 ਸਾਲਾ ਦਲਾਈ ਲਾਮਾ ਦੀ ਸੁਰੱਖਿਆ ਲਈ ਕੁੱਲ 33 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਇਸ ਵਿਚ ਉਨ੍ਹਾਂ ਦੀ ਰਿਹਾਇਸ਼ ‘ਤੇ ਹਥਿਆਰਬੰਦ ਸਟੈਟਿਕ ਗਾਰਡ, 24 ਘੰਟੇ ਸੁਰੱਖਿਆ ਪ੍ਰਦਾਨ ਕਰਨ ਵਾਲੇ ਨਿੱਜੀ ਸੁਰੱਖਿਆ ਅਧਿਕਾਰੀ ਅਤੇ ਸ਼ਿਫਟਾਂ ਵਿਚ ਕੰਮ ਕਰਨ ਵਾਲੇ ਹਥਿਆਰਬੰਦ ਕਮਾਂਡੋ ਸ਼ਾਮਲ ਹਨ।

ਇਸ ਤੋਂ ਇਲਾਵਾ ਸਿਖਲਾਈ ਪ੍ਰਾਪਤ ਡਰਾਈਵਰ ਅਤੇ ਨਿਗਰਾਨੀ ਕਰਮਚਾਰੀ ਵੀ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 24 ਘੰਟੇ ਡਿਊਟੀ ‘ਤੇ ਰਹਿਣਗੇ। ਇਸ ਫ਼ੈਸਲੇ ਨਾਲ ਦਲਾਈ ਲਾਮਾ ਦੀ ਸੁਰੱਖਿਆ ਨੂੰ ਹੋਰ ਵੀ ਸਖਤ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਖਤਰੇ ਨਾਲ ਨਜਿੱਠਿਆ ਜਾ ਸਕੇ।

Exit mobile version