ਨਵੀਂ ਦਿੱਲੀ: ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ (Rouse Avenue Court) ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ (MLA Amanatullah Khan) ਦੀ ਗ੍ਰਿਫ਼ਤਾਰੀ ‘ਤੇ 24 ਫਰਵਰੀ ਤੱਕ ਰੋਕ ਲਗਾ ਦਿੱਤੀ ਹੈ। ਇਹ ਆਦੇਸ਼ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਾਰੀ ਕੀਤਾ।
ਦੱਸ ਦੇਈਏ ਕਿ ਅਦਾਲਤ ਨੇ ਅਮਾਨਤੁੱਲਾ ਖਾਨ ਨੂੰ ਨਿਰਦੇਸ਼ ਦਿੱਤਾ ਕਿ ਉਹ ਅੱਜ ਸ਼ਾਮ ਤੋਂ ਹੀ ਜਾਂਚ ਵਿਚ ਸ਼ਾਮਲ ਹੋ ਜਾਣ। ਇਸ ਮਾਮਲੇ ‘ਚ ਅਮਾਨਤੁੱਲਾ ਖਾਨ ਖ਼ਿਲਾਫ਼ ਜਾਂਚ ਚੱਲ ਰਹੀ ਹੈ ਅਤੇ ਅਦਾਲਤ ਨੇ ਉਨ੍ਹਾਂ ਨੂੰ ਜਾਂਚ ਪ੍ਰਕਿਿਰਆ ‘ਚ ਸਹਿਯੋਗ ਕਰਨ ਦੇ ਆਦੇਸ਼ ਦਿੱਤੇ ਹਨ ਪਰ ਇਸ ਦੌਰਾਨ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ।