Homeਦੇਸ਼ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ 24 ਫਰਵਰੀ 2024...

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ 24 ਫਰਵਰੀ 2024 ਨੂੰ ਕੀਤੀ ਜਾਵੇਗੀ ਜਾਰੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Pradhan Mantri Kisan Samman Nidhi Yojana) ਨਾਲ ਜੁੜੇ ਕਰੋੜਾਂ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ। ਸਰਕਾਰ ਜਲਦੀ ਹੀ 19ਵੀਂ ਕਿਸ਼ਤ ਜਾਰੀ ਕਰਨ ਜਾ ਰਹੀ ਹੈ, ਜਿਸ ਨਾਲ ਵਿੱਤੀ ਸਹਾਇਤਾ ਦੀ ਰਕਮ ਸਿੱਧੇ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਹੋ ਜਾਵੇਗੀ। ਹਾਲਾਂਕਿ, ਹਰ ਕਿਸਾਨ ਨੂੰ ਇਸ ਕਿਸ਼ਤ ਦਾ ਲਾਭ ਨਹੀਂ ਮਿਲੇਗਾ। ਇਸ ਲਈ ਯੋਗਤਾ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ।

ਕਦੋਂ ਜਾਰੀ ਕੀਤੀ ਜਾਵੇਗੀ 19ਵੀਂ ਕਿਸ਼ਤ ?
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹਾਲ ਹੀ ਵਿੱਚ ਜਾਣਕਾਰੀ ਦਿੱਤੀ ਸੀ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ 24 ਫਰਵਰੀ 2024 ਨੂੰ ਜਾਰੀ ਕੀਤੀ ਜਾਵੇਗੀ। ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਦੇ ਭਾਗਲਪੁਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਸਾਨਾਂ ਦੇ ਖਾਤਿਆਂ ਵਿੱਚ ਕਿਸ਼ਤਾਂ ਜਾਰੀ ਕਰ ਸਕਦੇ ਹਨ।

ਪੋਰਟਲ ‘ਤੇ ਅਜੇ ਤੱਕ ਕੋਈ ਅਧਿਕਾਰਤ ਅਪਡੇਟ ਨਹੀਂ ਹੈ
ਹਾਲਾਂਕਿ, ਪੀ.ਐੱਮ ਕਿਸਾਨ ਯੋਜਨਾ ਦੀ ਅਧਿਕਾਰਤ ਵੈੱਬਸਾਈਟ ‘ਤੇ 19ਵੀਂ ਕਿਸ਼ਤ ਨਾਲ ਜੁੜੀ ਜਾਣਕਾਰੀ ਅਜੇ ਅਪਡੇਟ ਨਹੀਂ ਕੀਤੀ ਗਈ ਹੈ। 18ਵੀਂ ਕਿਸ਼ਤ ਬਾਰੇ ਜਾਣਕਾਰੀ ਅਜੇ ਵੀ ਪੋਰਟਲ ‘ਤੇ ਉਪਲਬਧ ਹੈ, ਜੋ 5 ਅਕਤੂਬਰ 2023 ਨੂੰ ਜਾਰੀ ਕੀਤੀ ਗਈ ਸੀ। ਅਜਿਹੇ ‘ਚ ਕਿਸਾਨਾਂ ਨੂੰ ਪੀ.ਐੱਮ ਕਿਸਾਨ ਪੋਰਟਲ ‘ਤੇ ਨਜ਼ਰ ਰੱਖਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਨਵੇਂ ਅਪਡੇਟ ਦੀ ਜਾਣਕਾਰੀ ਮਿਲ ਸਕੇ।

ਡੀ.ਬੀ.ਟੀ. ਰਾਹੀਂ ਕੀਤਾ ਜਾਵੇਗਾ ਭੁਗਤਾਨ
ਸਰਕਾਰ ਇਸ ਯੋਜਨਾ ਤਹਿਤ ਦਿੱਤੀ ਗਈ ਰਕਮ ਸਿੱਧੇ ਲਾਭ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜਦੀ ਹੈ। ਇਹ ਯਕੀਨੀ ਬਣਾਉਂਦਾ ਹੈ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਵਿਚੋਲੇ ਦੇ ਪੂਰਾ ਲਾਭ ਮਿਲੇ।

ਕਿਹੜੇ ਕਿਸਾਨਾਂ ਨੂੰ ਨਹੀਂ ਮਿਲੇਗਾ 19ਵੀਂ ਕਿਸ਼ਤ ਦਾ ਪੈਸਾ ?
ਕੁਝ ਕਿਸਾਨਾਂ ਨੂੰ 19ਵੀਂ ਕਿਸ਼ਤ ਦਾ ਲਾਭ ਨਹੀਂ ਮਿਲੇਗਾ, ਜਿਨ੍ਹਾਂ ਵਿੱਚ ਸ਼ਾਮਲ ਹਨ:

 ਈ-ਕੇ.ਵਾਈ.ਸੀ. ਨੂੰ ਪੂਰਾ ਨਾ ਕਰਨ ਵਾਲੇ ਕਿਸਾਨ : ਯੋਜਨਾ ਦਾ ਲਾਭ ਉਠਾਉਣ ਦੇ ਲਈ ਈ-ਕੇ.ਵਾਈ.ਸੀ. ਲਾਜ਼ਮੀ ਹੈ।

ਜ਼ਮੀਨ ਦੀ ਤਸਦੀਕ ਨਾ ਕਰਵਾਉਣ ਵਾਲੇ ਕਿਸਾਨ : ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਦੀ ਤਸਦੀਕ ਨਹੀਂ ਹੋਈ ਹੈ, ਉਨ੍ਹਾਂ ਦੀ ਕਿਸ਼ਤ ਰੋਕੀ ਜਾ ਸਕਦੀ ਹੈ।

ਬੈਂਕ ਖਾਤਾ ਆਧਾਰ ਨਾਲ ਲਿੰਕ ਨਹੀਂ : ਜੇਕਰ ਕਿਸੇ ਕਿਸਾਨ ਦਾ ਬੈਂਕ ਖਾਤਾ ਆਧਾਰ ਨਾਲ ਲਿੰਕ ਨਹੀਂ ਹੈ ਤਾਂ ਉਸ ਨੂੰ ਕਿਸ਼ਤ ਨਹੀਂ ਮਿਲੇਗੀ।

ਆਪਣੀ ਯੋਗਤਾ ਦੀ ਜਾਂਚ ਕਿਵੇਂ ਕਰੀਏ?
ਕਿਸਾਨ ਪੀ.ਐੱਮ ਕਿਸਾਨ pmkisan.gov.in ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣੀ ਕਿਸ਼ਤ ਦੀ ਸਥਿਤੀ ਅਤੇ ਯੋਗਤਾ ਦੀ ਜਾਂਚ ਕਰ ਸਕਦੇ ਹਨ। ਜੇ ਤੁਸੀਂ ਵੀ ਪੀ.ਐੱਮ ਕਿਸਾਨ ਯੋਜਨਾ ਨਾਲ ਜੁੜੇ ਹੋਏ ਹੋ ਅਤੇ 19 ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹੋ, ਤਾਂ ਆਪਣੇ ਦਸਤਾਵੇਜ਼ਾਂ ਨੂੰ ਜਲਦੀ ਅਪਡੇਟ ਕਰਵਾਓ। 24 ਫਰਵਰੀ ਨੂੰ ਸਰਕਾਰ ਯੋਗ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਭੇਜੇਗੀ, ਇਸ ਲਈ ਇਹ ਯਕੀਨੀ ਬਣਾਓ ਕਿ ਤੁਹਾਡੀ ਈ-ਕੇ.ਵਾਈ.ਸੀ., ਆਧਾਰ ਲਿੰਕਿੰਗ ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments