ਚੰਡੀਗੜ੍ਹ : ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ (Panchayat Samiti and Zilla Parishad Elections) ਦਾ ਬਿਗਲ ਵਜ ਗਿਆ ਹੈ । ਰਾਜ ਚੋਣ ਕਮਿਸ਼ਨ ( The State Election Commission) ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਹੋਣਗੀਆਂ। ਇਸ ਸਬੰਧੀ ਚੋਣ ਕਮਿਸ਼ਨ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੋਣਾਂ 31 ਮਈ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।