HomeਪੰਜਾਬCM ਭਗਵੰਤ ਮਾਨ ਨੇ ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਕੀਤੀ...

CM ਭਗਵੰਤ ਮਾਨ ਨੇ ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਕੀਤੀ ਸ਼ਰਧਾਂਜਲੀ ਭੇਟ

ਪੰਜਾਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਵਾਮਾ ਹਮਲੇ ਦੇ 6 ਸਾਲ ਪੂਰੇ ਹੋਣ ‘ਤੇ ਇਸ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਪੁਲਵਾਮਾ ਦੇ ਦਰਦਨਾਕ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦੇਸ਼ ਵਾਸੀ ਸਾਡੇ ਬਹਾਦਰ ਜਵਾਨਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਨਹੀਂ ਭੁੱਲਣਗੇ। 14 ਫ਼ਰਵਰੀ 2019 ਦਾ ਦਿਨ ਭਾਰਤ ਦੇ ਇ ਤਿਹਾਸ ਦਾ ਉਹ ਕਾਲਾ ਦਿਨ ਸੀ ਜਿਸ ਨੂੰ ਕੋਈ ਵੀ ਭੁਲਾ ਨਹੀਂ ਸਕਦਾ। ਜਿਸ ਦਿਨ ਜੈਸ਼-ਏ-ਮੁਹੰਮਦ ਅੱਤਵਾਦੀ ਸੰਗਠਨ ਨੇ ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਜਵਾਨਾਂ ਉੱਤੇ ਹਮਲਾ ਕੀਤਾ ਸੀ। ਅੱਜ ਅਸੀਂ ਉਸ ਹਮਲੇ ਦੀ 6ਵੀਂ ਬਰਸੀ ਮਨਾ ਰਹੇ ਹਾਂ।

ਦੱਸ ਦਈਏ ਕਿ ਇਹ ਹਮਲਾ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਨੇੜੇ ਲੇਥਪੋਰਾ ਇਲਾਕੇ ਵਿੱਚ ਹੋਇਆ ਸੀ, ਜਿਸ ਵਿੱਚ ਸੀ.ਆਰ.ਪੀ.ਐਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਅੱਤਵਾਦੀ ਹਮਲੇ ਦੇ ਜਵਾਬ ‘ਚ ਭਾਰਤ ਨੇ ਜਿਸ ਤਰ੍ਹਾਂ ਦੀ ਕਾਰਵਾਈ ਕੀਤੀ ਹੈ, ਉਸ ਨੂੰ ਅੱਤਵਾਦ ਦੇ ਖਾਤਮੇ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਭਾਰਤ ਨੇ ਪੀ.ਓ.ਕੇ ਵਿੱਚ ਦਾਖਲ ਹੋ ਕੇ ਹਵਾਈ ਹਮਲੇ ਕੀਤੇ ਅਤੇ ਪਾਕਿਸਤਾਨੀ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ।

ਇੰਨ੍ਹਾਂ 40 ਜਵਾਨਾਂ ‘ਚ 4 ਪੰਜਾਬ ਦੇ ਪੁੱਤ ਵੀ ਸ਼ਹੀਦ ਹੋਏ। ਜਿੰਨ੍ਹਾਂ ‘ਚ ਇੱਕ ਜਵਾਨ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਦਾ ਰਹਿਣ ਵਾਲਾ ਮਨਜਿੰਦਰ ਸਿੰਘ, ਮੋਗਾ ਜ਼ਿਲ੍ਹੇ ਦਾ ਜੈਮਲ ਸਿੰਘ ਜੋ ਸੀ.ਆਰ.ਪੀ.ਐਫ ਕਾਫ਼ਲੇ ਦੀ ਬੱਸ ਚਲਾ ਰਿਹਾ ਸੀ, ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗੰਡੀਵਿੰਡ ਧੱਤਲ ਦਾ ਰਹਿਣ ਵਾਲਾ ਜਵਾਨ ਸੁਖਜਿੰਦਰ ਸਿੰਘ ਅਤੇ ਰੂਪਨਗਰ ਜ਼ਿਲ੍ਹੇ ਵਿਚ ਪੈਂਦੇ ਪਿੰਡ ਰੌਲੀ ਨਾਲ ਸਬੰਧਤ ਕੁਲਵਿੰਦਰ ਸਿੰਘ ਸ਼ਾਮਿਲ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments