ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਕੱਲ੍ਹ ਸੂਬੇ ਵਿੱਚ ਇੱਕ ਵਾਰ ਫਿਰ ਠੰਡ ਨੇ ਦਸਤਕ ਦੇ ਦਿੱਤੀ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਆਈ ਹੈ। ਹਾਲਾਂਕਿ, ਇਹ ਆਮ ਨਾਲੋਂ 2.1 ਡਿਗਰੀ ਵੱਧ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ 15 ਅਤੇ 16 ਫਰਵਰੀ ਨੂੰ ਮੌਸਮ ਸਾਫ ਰਹੇਗਾ। ਇਸ ਦੌਰਾਨ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ, ਜਦੋਂ ਕਿ 18 ਤੋਂ 19 ਫਰਵਰੀ ਤੱਕ ਸੂਬੇ ਦੇ ਕੁਝ ਹਿੱ ਸਿਆਂ ਵਿੱਚ ਮੌਸਮ ਬਦਲੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਫਰਵਰੀ ਦਾ ਮਹੀਨਾ ਸਰਦੀਆਂ ‘ਚ ਸਭ ਤੋਂ ਜ਼ਿਆਦਾ ਬਾਰਸ਼ ਲਈ ਜਾਣਿਆ ਜਾਂਦਾ ਹੈ ਪਰ ਇਸ ਵਾਰ ਫਰਵਰੀ ਦੇ ਮਹੀਨੇ ‘ਚ ਸੋਕੇ ਵਰਗੇ ਹਾਲਾਤ ਹਨ ਅਤੇ ਠੰਡ ‘ਚ ਵੀ ਕਮੀ ਆਈ ਹੈ। ਪੰਜਾਬ ‘ਚ ਜਿੱਥੇ ਤੇਜ਼ ਧੁੱਪ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ, ਉਥੇ ਹੀ ਕੱਲ੍ਹ ਤੋਂ ਠੰਡੀਆਂ ਹਵਾਵਾਂ ਕਾਰਨ ਮੌਸਮ ਬਦਲਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਅੱਜ ਦੇਸ਼ ਦੇ ਕੁਝ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ।