Home ਦੇਸ਼ ਪੀ.ਐੱਮ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ‘ਚ ਅੱਤਵਾਦੀ...

ਪੀ.ਐੱਮ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ CRPF ਦੇ 40 ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

0

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ 2019 ‘ਚ ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ 40 ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੇ ਅੱਤਵਾਦੀ ਹਮਲੇ ਦੇ ਛੇ ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਦੀ ਸ਼ਲਾਘਾ ਕੀਤੀ।

“ਐਕਸ” ‘ਤੇ ਪੋਸਟ ਕੀਤੀ ਗਈ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨੇ “ਐਕਸ” ‘ਤੇ ਇਕ ਪੋਸਟ ਵਿੱਚ ਕਿਹਾ, “2019 ‘ਚ ਪੁਲਵਾਮਾ ‘ਚ ਅਸੀਂ ਜਿਨ੍ਹਾਂ ਬਹਾਦਰ ਨਾਇਕਾਂ ਨੂੰ ਗੁਆ ਦਿੱਤਾ, ਉਨ੍ਹਾਂ ਨੂੰ ਸ਼ਰਧਾਂਜਲੀ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਕੁਰਬਾਨੀ ਅਤੇ ਰਾਸ਼ਟਰ ਪ੍ਰਤੀ ਅਟੁੱਟ ਸਮਰਪਣ ਨੂੰ ਕਦੇ ਨਹੀਂ ਭੁੱਲਣਗੀਆਂ। ‘ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ‘ਜ਼ੀਰੋ ਟਾਲਰੈਂਸ’ ਦੀ ਨੀਤੀ ਨਾਲ ਮੁਹਿੰਮ ਚਲਾ ਕੇ ਅੱਤਵਾਦੀਆਂ ਦਾ ਖਾਤਮਾ ਕਰਨ ਲਈ ਦ੍ਰਿੜ ਹੈ।

ਉਨ੍ਹਾਂ ਨੇ ਟਵੀਟ ਕੀਤਾ, ‘ਇਕ ਸ਼ੁਕਰਗੁਜ਼ਾਰ ਰਾਸ਼ਟਰ ਦੀ ਤਰਫੋਂ ਮੈਂ ਉਨ੍ਹਾਂ ਜਵਾਨਾਂ ਨੂੰ ਦਿਲੋਂ ਸ਼ਰਧਾਂਜਲੀ ਦਿੰਦਾ ਹਾਂ ਜੋ 2019 ‘ਚ ਅੱਜ ਦੇ ਦਿਨ ਪੁਲਵਾਮਾ ‘ਚ ਹੋਏ ਕਾਇਰਾਨਾ ਅੱਤਵਾਦੀ ਹਮਲੇ ‘ਚ ਸ਼ਹੀਦ ਹੋ ਗਏ ਸਨ। ’’ ਸ਼ਾਹ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਦਾ ਸਭ ਤੋਂ ਵੱਡਾ ਦੁਸ਼ਮਣ ਹੈ ਅਤੇ ਪੂਰੀ ਦੁਨੀਆ ਇਸ ਦੇ ਖ਼ਿਲਾਫ਼ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਸਰਜੀਕਲ ਸਟ੍ਰਾਈਕ ਹੋਵੇ ਜਾਂ ਏਅਰ ਸਟ੍ਰਾਈਕ, ਮੋਦੀ ਸਰਕਾਰ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਆਪਰੇਸ਼ਨ ਚਲਾ ਕੇ ਅੱਤਵਾਦੀਆਂ ਨੂੰ ਪੂਰੀ ਤਰ੍ਹਾਂ ਤਬਾਹ ਕਰਨ ਲਈ ਦ੍ਰਿੜ ਹੈ। ‘

14 ਫਰਵਰੀ 2019 ਨੂੰ ਹੋਇਆ ਸੀ ਇਹ ਹਮਲਾ
ਜ਼ਿਕਰਯੋਗ ਹੈ ਕਿ 14 ਫਰਵਰੀ 2019 ਨੂੰ ਇਕ ਆਤਮਘਾਤੀ ਹਮਲਾਵਰ ਨੇ ਵਿਸਫੋਟਕਾਂ ਨਾਲ ਭਰੀ ਆਪਣੀ ਗੱਡੀ ਨੂੰ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਨਾਲ ਟੱਕਰ ਮਾਰ ਦਿੱਤੀ ਸੀ, ਜਿਸ ਵਿਚ 40 ਜਵਾਨ ਸ਼ਹੀਦ ਹੋ ਗਏ ਸਨ। ਕੁਝ ਦਿਨਾਂ ਬਾਅਦ ਭਾਰਤ ਨੇ ਜਵਾਬੀ ਕਾਰਵਾਈ ਕੀਤੀ, ਜਿਸ ਨੂੰ ਬਾਲਾਕੋਟ ਏਅਰ ਸਟ੍ਰਾਈਕ ਦੇ ਨਾਂ ਨਾਲ ਜਾਣਿਆ ਜਾਣ ਲੱਗਾ।

Exit mobile version