ਪਟਿਆਲਾ : ਪਟਿਆਲਾ ਪੁਲਿਸ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪਟਿਆਲਾ ਦੇ ਰਾਜਪੁਰਾ ਤੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸੰਦੀਪ ਅਤੇ ਪ੍ਰਦੀਪ, ਜਿਨ੍ਹਾਂ ਨੂੰ ਹਾਲ ਹੀ ਵਿੱਚ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ, ਵੀ ਇਸ ਜਹਾਜ਼ ਵਿੱਚ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਰਾਜਪੁਰਾ ਵਿੱਚ ਐਫ.ਆਈ.ਆਰ ਨੰਬਰ 175/2023 ਵਿੱਚ ਦਰਜ ਇੱਕ ਕਤਲ ਕੇਸ ਵਿੱਚ ਭਗੌੜੇ ਸਨ।
ਇਸ ਦੌਰਾਨ, ਅਮਰੀਕਾ ਤੋਂ ਡਿਪੋਰਟੀਆ ਦਾ ਅਪਰਾਧਿਕ ਰਿਕਾਰਡ ਸਾਹਮਣੇ ਆਇਆ। ਜਿਸ ਤੋਂ ਬਾਅਦ ਪਟਿਆਲਾ ਪੁਲਿਸ ਨੇ ਦੋਵਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।