Home ਪੰਜਾਬ ਪੰਜਾਬ ਰਾਜ ਚੋਣ ਕਮਿਸ਼ਨ ਨਗਰ ਕੌਂਸਲਾਂ ਦੀਆਂ ਚੋਣਾਂ 2 ਮਾਰਚ ਨੂੰ ਕਰਵਾਉਣ...

ਪੰਜਾਬ ਰਾਜ ਚੋਣ ਕਮਿਸ਼ਨ ਨਗਰ ਕੌਂਸਲਾਂ ਦੀਆਂ ਚੋਣਾਂ 2 ਮਾਰਚ ਨੂੰ ਕਰਵਾਉਣ ਦਾ ਕੀਤਾ ਐਲਾਨ

0

ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ ਵੱਡਾ ਐਲਾਨ ਕੀਤਾ ਹੈ। ਭਾਰਤੀ ਚੋਣ ਕਮਿਸ਼ਨ ਨੇ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਚੋਣਾਂ 2 ਮਾਰਚ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ। ਵੋਟਾਂ ਦੀ ਗਿਣਤੀ ਚੋਣਾਂ ਤੋਂ ਤੁਰੰਤ ਬਾਅਦ ਹੋਵੇਗੀ। ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਚੋਣਾਂ ਵਿੱਚ ਪੁਲਿਸ ਵੱਲੋਂ ਵੀ ਸਖ਼ਤ ਪ੍ਰਬੰਧ ਕੀਤੇ ਜਾਣਗੇ। ਚੋਣ ਪ੍ਰਕਿ ਰਿਆ ਦੌਰਾਨ ਹਰ ਗਤੀਵਿਧੀ ‘ਤੇ ਕੈਮਰਿਆਂ ਦੁਆਰਾ ਨਿਗਰਾਨੀ ਵੀ ਰੱਖੀ ਜਾਵੇਗੀ ਅਤੇ ਨਿਰਪੱਖ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਹੋਵੇਗੀ।

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੋਮਵਾਰ ਨੂੰ ਚੋਣ ਪ੍ਰੋਗਰਾਮ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਤਰੀਕ 17 ਫਰਵਰੀ 2025 ਤੋਂ 20 ਫਰਵਰੀ 2025 ਤੱਕ ਹੋਵੇਗੀ। ਨੋਟੀਫਿਕੇਸ਼ਨ ਦੀ ਮਿਤੀ ਤੋਂ ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੇ ਸਬੰਧਤ ਮਾਲ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

Exit mobile version