Home ਪੰਜਾਬ ਪੰਜਾਬ ‘ਚ 26 ਫਰਵਰੀ ਨੂੰ ਜਨਤਕ ਛੁੱਟੀ ਦਾ ਕੀਤਾ ਗਿਆ ਐਲਾਨ

ਪੰਜਾਬ ‘ਚ 26 ਫਰਵਰੀ ਨੂੰ ਜਨਤਕ ਛੁੱਟੀ ਦਾ ਕੀਤਾ ਗਿਆ ਐਲਾਨ

0

ਚੰਡੀਗੜ੍ਹ: ਪੰਜਾਬ ਸਰਕਾਰ (The Punjab Government) ਵੱਲੋਂ 26 ਫਰਵਰੀ ਯਾਨੀ ਬੁੱਧਵਾਰ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਜਨਤਕ ਛੁੱਟੀ (A Public Holiday) ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਵਿਚ ਛੁੱਟੀ ਰਹੇਗੀ।

ਦੱਸ ਦੇਈਏ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਪੂਰੇ ਦੇਸ਼ ਵਿਚ ਇਸ ਵਾਰ 26 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਕੇ ਪੂਰਾ ਦਿਨ ਵਰਤ ਵੀ ਰੱਖਦੇ ਹਨ। ਇਸ ਦਿਨ ਮੰਦਰਾਂ ਅਤੇ ਹੋਰਨਾ ਥਾਵਾਂ ‘ਤੇ ਵਿਸ਼ੇਸ਼ ਪੂਜਾ-ਅਰਚਨਾ ਅਤੇ ਪ੍ਰੋਗਰਾਮ ਰੱਖੇ ਜਾਂਦੇ ਹਨ। ਉਥੇ ਹੀ ਪੰਜਾਬ ਵਿਚ ਵੱਸਦੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੂਬਾ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਦੀ ਛੁੱਟੀ ਐਲਾਨੀ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿ ਲ੍ਹਿਆਂ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ।

Exit mobile version