ਕੈਨੇਡਾ : ਚਵਿੰਡਾ ਕਲਾਂ ਦੇ ਇਕ ਨੌਜ਼ਵਾਨ ਜੋ ਦੋ ਸਾਲ ਪਹਿਲਾਂ ਉੱਚ ਸਿੱਖਿਆ ਲਈ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ, ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਦੀਦਾਰਜੀਤ ਸਿੰਘ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ‘ਤੇ ਸੀ।
ਉਹ ਆਪਣੇ ਦੋ ਸਾਥੀਆਂ ਨਾਲ ਕਾਰ ‘ਚ ਕੰਮ ‘ਤੇ ਜਾ ਰਿਹਾ ਸੀ ਕਿ ਉਨ੍ਹਾਂ ਦੀ ਕਾਰ ਇਕ ਟਰੱਕ ਨਾਲ ਟਕਰਾ ਗਈ। ਇਸ ਕਾਰਨ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੀਦਾਰਜੀਤ ਸਿੰਘ ਦੀ ਮੌਤ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।