Home ਪੰਜਾਬ ਵਿਵਾਦਾਂ ‘ਚ ਘਿਰਦੇ ਨਜ਼ਰ ਆਏ ਮਸ਼ਹੂਰ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’...

ਵਿਵਾਦਾਂ ‘ਚ ਘਿਰਦੇ ਨਜ਼ਰ ਆਏ ਮਸ਼ਹੂਰ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਦੇ ਨਿਰਮਾਤਾ ਕਪਿਲ ਸ਼ਰਮਾ

0

ਚੰਡੀਗੜ੍ਹ : ਟੀ.ਵੀ ਦੇ ਸਭ ਤੋਂ ਮਸ਼ਹੂਰ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਦੇ ਨਿਰਮਾਤਾ ਕਪਿਲ ਸ਼ਰਮਾ ਵਿਵਾਦਾਂ ਨਾਲ ਘਿਰੇ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕਪਿਲ ਸ਼ਰਮਾ ਆਪਣੇ ਸ਼ੋਅ ਦੌਰਾਨ ਟੋਡਰ ਮੱਲ ‘ਤੇ ਦਿੱਤੇ ਗਏ ਬਿਆਨ ਨੂੰ ਲੈ ਕੇ ਵਿਵਾਦਾਂ ‘ਚ ਘਿਰੇ ਹੋਏ ਹਨ ਅਤੇ ਆਉਣ ਵਾਲੇ ਸਮੇਂ ‘ਚ ਕਿਸੇ ਵੀ ਸਮੇਂ ਵੱਡਾ ਐਕਸ਼ਨ ਹੋ ਸਕਦਾ ਹੈ। ਕਪਿਲ ਸ਼ਰਮਾ ਦਾ ਲੋਕਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਕਪਿਲ ਸ਼ਰਮਾ ਵੱਲੋਂ ਆਪਣੇ ਸ਼ੋਅ ‘ਚ ਟੋਡਰ ਮੱਲ ਦਾ ਮਜ਼ਾਕ ਉਡਾਉਣਾ ਬੇਹੱਦ ਨਿੰਦਣਯੋਗ ਹੈ।

ਦੱਸ ਦੇਈਏ ਕਿ ਕਪਿਲ ਸ਼ਰਮਾ ਨੇ ਆਪਣੇ ਕਾਮੇਡੀ ਸ਼ੋਅ ‘ਚ ਸਤਿਕਾਰਯੋਗ ਟੋਡਰ ਮੱਲ ਜੀ ਦੇ ਨਾਂ ਦਾ ਮਜ਼ਾਕ ਉਡਾਇਆ ਸੀ, ਜਿਸ ‘ਤੇ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਸ਼ਹੂਰ ਸਟੈਂਡ-ਅੱਪ ਕਾਮੇਡੀਅਨ ਕਪਿਲ ਸ਼ਰਮਾ ਆਪਣੇ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਨੂੰ ਲੈ ਕੇ ਕਾਫੀ ਚਰਚਾ ‘ਚ ਹਨ। ਲੋਕਾਂ ਦਾ ਕਹਿਣਾ ਹੈ ਕਿ ਚੰਗੀ ਸਥਿਤੀ ‘ਚ ਬੈਠੇ ਕਪਿਲ ਸ਼ਰਮਾ ਟੋਡਰ ਮੱਲ ਵਰਗੇ ਲੋਕਾਂ ਨੂੰ ਸਨਮਾਨ ਨਹੀਂ ਦੇ ਸਕਦੇ ਤਾਂ ਇਹ ਬਹੁਤ ਹੀ ਨਿੰਦਣਯੋਗ ਹੈ।

Exit mobile version