ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਦੀ ਬੈਠਕ ਅੱਜ ਦੁਬਾਰਾ ਤੋਂ ਪਟਿਆਲਾ ਵਿੱਚ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਅਕਾਲੀ ਦਲ ਵੱਲੋਂ ਹੁਣ ਤੱਕ ਚਲਾਈ ਗਈ ਮੈਂਬਰਸ਼ਿਪ ਭਰਤੀ ਮੁਹਿੰਮ ਦੀ ਮਨਜ਼ੂਰੀ ਬਾਰੇ ਫ਼ੈਸਲਾ ਲਿਆ ਜਾਣਾ ਹੈ। ਪਰ, ਇਸ ਬੈਠਕ ਤੋਂ ਇਕ ਦਿਨ ਪਹਿਲਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਸਤੀਫ਼ਾ ਦੇ ਚੁੱਕੇ ਹਨ।
ਪ੍ਰਧਾਨ ਧਾਮੀ ਦੇ ਅਸਤੀਫ਼ੇੇ ਉੱਤੇ ਅਜੇ (SGPC) ਕੋਰ ਕਮੇਟੀ ਵੱਲੋਂ ਫ਼ੈੈਸਲਾ ਲਿਆ ਜਾਣਾ ਬਾਕੀ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੇ ਨਾਲ-ਨਾਲ 7 ਮੈਂਬਰੀ ਕਮੇਟੀ ਦੀ ਜ਼ਿੰਮੇਵਾਰੀ ਛੱਡਣ ਦੀ ਇੱਛਾ ਵੀ ਜ਼ਾਹਰ ਕੀਤੀ ਸੀ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਐਡਵੋਕੇਟ ਧਾਮੀ 7 ਮੈਂਬਰੀ ਕਮੇਟੀ ਦੀ ਅੱਜ ਦੀ ਬੈਠਕ ਵਿੱਚ ਸ਼ਾਮਲ ਹੁੰਦੇ ਹਨ ਜਾਂ ਨਹੀਂ। ਉਹ ਮੌਜੂਦ ਰਹਿੰਦੇ ਹਨ ਜਾਂ ਨਹੀਂ, ਅਤੇ ਇਸ ਤੋਂ ਇਲਾਵਾ ਅਕਾਲੀ ਦਲ ਨੂੰ ਲੈ ਕੇ ਕੀ ਫ਼ੈਸਲਾ ਲਿਆ ਜਾਂਦਾ ਹੈ, ਇਸ ਉੱਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ।
ਇਸ ਕਮੇਟੀ ਦਾ ਮੁੱਖ ਉਦੇਸ਼ ਨਵੀਂ ਮੈਂਬਰੀ ਪ੍ਰਕਿ ਰਿਆ ਦੀ ਦੇਖਭਾਲ ਕਰਨੀ ਹੈ। ਇਸ ਕਮੇਟੀ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਪੂਰਵ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਡਾ, ਮਨਪ੍ਰੀਤ ਸਿੰਘ ਅਯਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ ਅਤੇ ਸਤਵੰਤ ਕੌਰ ਸ਼ਾਮਲ ਹਨ। ਪਰ ਕੁੱਝ ਸਮੇਂ ਪਹਿਲਾਂ ਹੀ ਕਿਰਪਾਲ ਸਿੰਘ ਬੰਡੂਗਰ ਨੇ ਅਸਤੀਫ਼ਾ ਦੇ ਦਿੱਤਾ ਹੈ।