ਲੱਦਾਖ : ਦਿੱਲੀ ਵਿੱਚ ਕੁਝ ਦਿਨ ਪਹਿਲਾਂ ਖਤਰਨਾਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਹੁਣ ਲੱਦਾਖ ਵਿੱਚ ਵੀ ਅੱਜ ਭੂਚਾਲ ਦੇ ਝਟਕੇ (Earthquake Tremors) ਮਹਿਸੂਸ ਕੀਤੇ ਗਏ ਹਨ। ਇਸ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਗਿਆ।
ਜਾਣਕਾਰੀ ਮੁਤਾਬਕ ਲੱਦਾਖ ‘ਚ ਅੱਜ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਦੁਪਹਿਰ ਕਰੀਬ 1:40 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.1 ਮਾਪੀ ਗਈ। ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਉਹ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਆ ਗਏ। ਫਿਲਹਾਲ ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।