ਚਰਖੀ ਦਾਦਰੀ : ਹਰਿਆਣਾ ਦੇ ਚਰਖੀ ਦਾਦਰੀ ‘ਚ ਅੱਜ ਸਵੇਰੇ ਇਨਕਮ ਟੈਕਸ ਵਿਭਾਗ (The Income Tax Department Team) ਦੀ ਟੀਮ ਨੇ ਮਾਈਨਿੰਗ ਜ਼ੋਨ (The Mining Zone) ‘ਤੇ ਛਾਪਾ ਮਾਰਿਆ। ਇਹ ਕਾਰਵਾਈ ਮਾਈਨਿੰਗ ਖੇਤਰ ਦੇ ਦਫ਼ਤਰ ਅਤੇ ਆਪਰੇਟਰ ਦੀ ਰਿਹਾਇਸ਼ ‘ਤੇ ਕੀਤੀ ਜਾ ਰਹੀ ਹੈ।
ਸੂਤਰਾਂ ਮੁਤਾਬਕ ਛਾਪੇਮਾਰੀ ‘ਚ ਇਕ ਦਰਜਨ ਤੋਂ ਜ਼ਿਆਦਾ ਅਧਿਕਾਰੀ ਸ਼ਾਮਲ ਹਨ। ਇਸ ਦੇ ਨਾਲ ਹੀ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੂੰ ਦਾਦਰੀ ‘ਚ ਆਪਰੇਟਰ ਦੀ ਰਿਹਾਇਸ਼ ਦੇ ਬਾਹਰ ਤਾਇਨਾਤ ਕੀਤਾ ਗਿਆ ਹੈ।
ਛਾਪੇਮਾਰੀ ਸਵੇਰ ਤੋਂ ਹੀ ਜਾਰੀ ਹੈ, ਪਰ ਅਜੇ ਤੱਕ ਅਧਿਕਾਰੀਆਂ ਨੇ ਮੀਡੀਆ ਨੂੰ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ। ਇਨਕਮ ਟੈਕਸ ਵਿਭਾਗ ਦੀ ਇਸ ਕਾਰਵਾਈ ਨੂੰ ਲੈ ਕੇ ਸਥਾਨਕ ਪ੍ਰਸ਼ਾਸਨ ਅਤੇ ਕਾਰੋਬਾਰੀ ਜਗਤ ‘ਚ ਚਰਚਾ ਤੇਜ਼ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਗੈਰ-ਕਾਨੂੰਨੀ ਮਾਈਨਿੰਗ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲਿਆਂ ਦੀ ਜਾਂਚ ਦਾ ਹਿੱਸਾ ਹੈ।