Homeਪੰਜਾਬਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾ ਨਵੇਂ...

ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦੇਣ ਪਹੁੰਚੇ , ਦੇਖੋ ਤਸਵੀਰਾਂ

ਪੰਜਾਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਬੇਟੀ ਹਰਕੀਰਤ ਕੌਰ ਬਾਦਲ (Harkirat Kaur Badal) ਵਿਆਹ ਦੇ ਬੰਧਨ ‘ਚ ਬੰਝ ਗਏ ਹਨ।

ਵਿਆਹ ਦੀ ਰਸਮ 12 ਫਰਵਰੀ ਨੂੰ ਦਿੱਲੀ ਦੇ ਮਹਿਰੌਲੀ ਦੇ ਇੱਕ ਫਾਰਮ ਹਾਊਸ ਵਿੱਚ ਹੋਈ ਸੀ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦੇਣ ਪਹੁੰਚੇ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਮੀਤ ਪ੍ਰਧਾਨ ਜਗਦੀਪ ਧਨਖੜ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਅਤੇ ਹੋਰ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦੇਣ ਲਈ ਮੌਜੂਦ ਸਨ।

ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਓਮ ਪ੍ਰਕਾਸ਼ ਸੋਨੀ, ਸਾਬਕਾ ਸਪੀਕਰ ਕੇ.ਪੀ. ਇਸ ਮੌਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਮੰਤਰੀ ਤਿਕਸ਼ਨ ਸੂਦ, ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ।

ਹਰਕੀਰਤ ਕੌਰ ਬਾਦਲ ਦਾ ਵਿਆਹ ਕਾਰੋਬਾਰੀ ਤੇਜਬੀਰ ਸਿੰਘ ਨਾਲ ਹੋਇਆ ਹੈ। ਤੇਜਬੀਰ ਸਿੰਘ ਇੱਕ ਅੰਤਰਰਾਸ਼ਟਰੀ ਕਾਰੋਬਾਰੀ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਦਾ ਜਵਾਈ ਮੂਲ ਰੂਪ ਨਾਲ ਦੋਆਬਾ ਖੇਤਰ ਨਾਲ ਸਬੰਧਤ ਹੈ। ਤੇਜਬੀਰ ਸਿੰਘ ਅਬੂ ਧਾਬੀ ਦਾ ਕਾਰੋਬਾਰੀ ਹੈ। ਤੇਜਬੀਰ ਦਾ ਪਰਿਵਾਰ ਪੰਜਾਬ ਦੇ ਦੋਆਬਾ ਖੇਤਰ ਦਾ ਰਹਿਣ ਵਾਲਾ ਹੈ ਪਰ ਉਹ ਕਈ ਦਹਾਕਿਆਂ ਤੋਂ ਆਪਣੇ ਮਾਪਿਆਂ ਨਾਲ ਅਬੂ ਧਾਬੀ ‘ਚ ਰਹਿ ਰਿਹਾ ਹੈ। ਉਸ ਦਾ ਅਬੂ ਧਾਬੀ, ਦੁਬਈ ਅਤੇ ਕੈਨੇਡਾ ਵਿੱਚ ਕਾਰੋਬਾਰ ਹੈ। ਤੇਜਬੀਰ ਜਨਵਰੀ ਵਿੱਚ ਆਪਣੇ ਵਿਆਹ ਲਈ ਭਾਰਤ ਆਇਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments