Homeਸੰਸਾਰਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸੋਸ਼ਲ ਮੀਡੀਆ ‘ਤੇ ਕੀਤੀ ਇਸ ਪੋਸਟ ਨੂੰ...

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸੋਸ਼ਲ ਮੀਡੀਆ ‘ਤੇ ਕੀਤੀ ਇਸ ਪੋਸਟ ਨੂੰ ਲੈ ਕੇ ਭੜਕੇ ਲੋਕ

ਕੈਨੇਡਾ : ਕੈਨੇਡਾ ਦੇ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਨੀਵਾਰ ਨੂੰ ਇਕ ਵੱਡਾ ਜਹਾਜ਼ ਹਾਦਸਾ ਵਾਪਰਿਆ, ਜਿਸ ਤੋਂ ਕੁਝ ਘੰਟਿਆਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਸ਼ਲ ਮੀਡੀਆ ‘ਤੇ ਆਈਸ ਹਾਕੀ ਬਾਰੇ ਪੋਸਟ ਕੀਤੀ ਸੀ, ਜਿਸ ਨੇ ਲੋਕਾਂ ਨੂੰ ਭੜਕਾਇਆ ਅਤੇ ਉਨ੍ਹਾਂ ਦੀ ਸੰਵੇਦਨਸ਼ੀਲਤਾ ‘ਤੇ ਸਵਾਲ ਚੁੱਕੇ। ਮਿਨੀਆਪੋਲਿਸ ਤੋਂ ਉਡਾਣ 4819 ਲੈਂਡਿੰਗ ਦੌਰਾਨ ਰਨਵੇ ਤੋਂ ਫਿਸਲ ਗਈ ਅਤੇ ਪਲਟ ਗਈ। ਇਸ ਹਾਦਸੇ ‘ਚ 18 ਯਾਤਰੀ ਜ਼ਖਮੀ ਹੋ ਗਏ, ਜਦਕਿ ਜਹਾਜ਼ ‘ਚ ਕੁੱਲ 80 ਲੋਕ ਸਵਾਰ ਸਨ। ਸ਼ਨੀਵਾਰ ਦੁਪਹਿਰ ਕਰੀਬ 2.15 ਵਜੇ ਡੈਲਟਾ ਫਲਾਈਟ 4819 ਟੋਰਾਂਟੋ ਏਅਰਪੋਰਟ ‘ਤੇ ਉਤਰ ਰਹੀ ਸੀ। ਪਰ ਤੇਜ਼ ਹਵਾਵਾਂ ਅਤੇ ਬਰਫੀਲੀ ਸਤਹ ਕਾਰਨ ਜਹਾਜ਼ ਕੰਟਰੋਲ ਗੁਆ ਬੈਠਾ ਅਤੇ ਪਲਟ ਗਿਆ।

ਰਾਹਤ ਅਤੇ ਬਚਾਅ ਟੀਮਾਂ ਨੇ ਤੁਰੰਤ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ, ਹਾਲਾਂਕਿ ਕਈ ਯਾਤਰੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਇਸ ਘਟਨਾ ਤੋਂ ਜਿੱਥੇ ਲੋਕ ਹੈਰਾਨ ਸਨ, ਉਥੇ ਹੀ ਪ੍ਰਧਾਨ ਮੰਤਰੀ ਟਰੂਡੋ ਨੇ ਹਾਕੀ ਸਮਾਰੋਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਇਸ ਤੋਂ ਬਾਅਦ ਕੈਨੇਡੀਅਨ ਨਾਗਰਿਕਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਟਰੂਡੋ ਦੀ ਚੁੱਪੀ ਅਤੇ ਉਨ੍ਹਾਂ ਦੀ ਹਾਕੀ ਪੋਸਟ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਲੋਕਾਂ ਅਤੇ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਅਜਿਹੀਆਂ ਗੰਭੀਰ ਘਟਨਾਵਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਸੀ।

ਹਵਾਈ ਅੱਡਾ ਪ੍ਰਸ਼ਾਸਨ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਖਰਾਬ ਮੌਸਮ ਜਹਾਜ਼ ਹਾਦਸੇ ਦਾ ਇਕ ਕਾਰਨ ਹੋ ਸਕਦਾ ਹੈ। ਹਾਦਸੇ ਤੋਂ ਬਾਅਦ ਹਵਾਈ ਅੱਡੇ ਨੂੰ ਤਿੰਨ ਘੰਟਿਆਂ ਲਈ ਬੰਦ ਕਰ ਦਿੱਤਾ ਗਿਆ ਸੀ, ਪਰ ਸ਼ਾਮ 5 ਵਜੇ ਸੰਚਾਲਨ ਦੁਬਾਰਾ ਸ਼ੁਰੂ ਹੋ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments