Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਨੌਜ਼ਵਾਨਾਂ ਨੂੰ ਦੇਣਗੇ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਨੌਜ਼ਵਾਨਾਂ ਨੂੰ ਦੇਣਗੇ ਵੱਡਾ ਤੋਹਫ਼ਾ

0

ਚੰਡੀਗੜ੍ਹ : ਸੂਬਾ ਸਰਕਾਰ ਆਪਣੇ ‘ਮਿਸ਼ਨ ਰੁਜ਼ਗਾਰ’ ਨੂੰ ਜਾਰੀ ਰੱਖ ਰਹੀ ਹੈ ਅਤੇ ਹੁਣ ਤੱਕ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਹਜ਼ਾਰਾਂ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਨੌਜ਼ਵਾਨਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿੱਚ 966 ਨੌਜ਼ਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਦੁਪਹਿਰ 1 ਵਜੇ ਨਗਰ ਭਵਨ, ਚੰਡੀਗੜ੍ਹ ਵਿਖੇ ਹੋਵੇਗਾ। ਇੱਥੇ ਮੁੱਖ ਮੰਤਰੀ ਮਾਨ ਉਕਤ ਨੌਜ਼ਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡਣਗੇ।

Exit mobile version