ਮਹਾਰਾਸ਼ਟਰ : ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ (Deputy Chief Minister Eknath Shinde) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇੱਕ ਅਣਪਛਾਤੇ ਵਿਅਕਤੀ ਦੁਆਰਾ ਗੋਰੇਗਾਓਂ ਪੁਲਿਸ (The Goregaon Police) ਨੂੰ ਭੇਜੀ ਗਈ ਈ-ਮੇਲ ਵਿੱਚ ਉਪ ਮੁੱਖ ਮੰਤਰੀ ਸ਼ਿੰਦੇ ਦੀ ਗੱਡੀ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੰਤਰਾਲੇ ਅਤੇ ਮੁੰਬਈ ਦੇ ਜੇ.ਜੇ ਮਾਰਗ ਥਾਣੇ ਨੂੰ ਵੀ ਅਜਿਹੀਆਂ ਧਮਕੀ ਭਰੀਆਂ ਮੇਲਾਂ ਮਿਲੀਆਂ ਹਨ।
ਜਾਂਚ ਸ਼ੁਰੂ, ਪੁਲਿਸ ਨੇ ਵਧਾਈ ਸੁਰੱਖਿਆ
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਅਧਿਕਾਰੀਆਂ ਨੇ ਸਾਰੀਆਂ ਸਬੰਧਤ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।