ਨਵੀਂ ਦਿੱਲੀ: ਦਿੱਲੀ ਦੀ ਰਾਜਨੀਤੀ ‘ਚ ਇਕ ਨਵਾਂ ਅਧਿਆਇ ਜੁੜ ਗਿਆ ਹੈ। ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਰੇਖਾ ਗੁਪਤਾ (Rekha Gupta) ਦੇ ਨਾਂ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਮਿਲਣ ਤੋਂ ਬਾਅਦ ਉਨ੍ਹਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਲੈਫਟੀਨੈਂਟ ਗਵਰਨਰ ਵੀ.ਕੇ. ਸਕਸੈਨਾ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਸ਼ਾਲੀਮਾਰ ਬਾਗ ਤੋਂ ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਰਾਜਧਾਨੀ ਦੇ ਨੌਵੀਂ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਦਾ ਸਹੁੰ ਚੁੱਕ ਸਮਾਰੋਹ ਦੁਪਹਿਰ 12 ਵਜੇ ਰਾਮਲੀਲਾ ਮੈਦਾਨ ‘ਚ ਹੋਇਆ, ਜਿਸ ਨੂੰ ਵਿਸ਼ੇਸ਼ ਤੌਰ ‘ਤੇ ਰਾਮ ਮੰਦਰ ਥੀਮ ‘ਤੇ ਸਜਾਇਆ ਗਿਆ ਸੀ।