Home ਪੰਜਾਬ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ

0

ਪੰਜਾਬ : ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ ਹੈ। ਦਰਅਸਲ, ਜੰਮੂ-ਕਸ਼ਮੀਰ ਦੇ ਉੱਚੇ ਇਲਾਕਿਆਂ ‘ਚ ਬਰਫਬਾਰੀ ਅਤੇ ਜੰਮੂ ਸਮੇਤ ਮੈਦਾਨੀ ਇਲਾਕਿਆਂ ‘ਚ ਮੀਂਹ ਕਾਰਨ ਵੈਸ਼ਨੋ ਦੇਵੀ ਮੰਦਰ ‘ਚ ਹੈਲੀਕਾਪਟਰ ਅਤੇ ਰੋਪਵੇਅ ਸੇਵਾਵਾਂ ਅਸਥਾਈ ਤੌਰ ‘ਤੇ ਬੰਦ ਕਰ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮੰਦਰ ਦੇ ਆਲੇ-ਦੁਆਲੇ ਦੀਆਂ ਪਹਾੜੀਆਂ ਬਰਫ ਨਾਲ ਢਕੀਆਂ ਹੋਈਆਂ ਹਨ, ਜਿਸ ਨਾਲ ਬੇਸ ਕੈਂਪ ਕਟੜਾ ਤੋਂ ਮੰਦਰ ਤੱਕ ਪੈਦਲ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ਾਨਦਾਰ ਨਜ਼ਾਰਾ ਮਿਲਦਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਰਿਆਸੀ ਜ਼ਿਲ੍ਹੇ ਦੇ ਕਟੜਾ ਤੋਂ ਤ੍ਰਿਕੁਟਾ ਪਹਾੜੀਆਂ ‘ਚ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਲਈ ਹੈਲੀਕਾਪਟਰ ਸੇਵਾ ਖਰਾਬ ਮੌਸਮ ਕਾਰਨ ਮੁਅੱਤਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਮੀਂਹ ਪੈਣ ਕਾਰਨ ਭਵਨ ਤੋਂ ਭੈਰੋਂ ਮੰਦਰ ਤੱਕ ਰੋਪਵੇਅ ਵੀ ਸਾਵਧਾਨੀ ਵਜੋਂ ਨਹੀਂ ਚਲਾਇਆ ਗਿਆ। ਹਾਲਾਂਕਿ, ਤੀਰਥ ਯਾਤਰਾ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੀ ਅਤੇ ਬੈਟਰੀ ਕਾਰ ਸੇਵਾ ਵੀ ਆਮ ਵਾਂਗ ਚੱਲ ਰਹੀ ਸੀ।

ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ 21 ਤੋਂ 23 ਫਰਵਰੀ ਤੱਕ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। 24-25 ਫਰਵਰੀ ਨੂੰ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਸ਼ ਜਾਂ ਬਰਫਬਾਰੀ ਹੋ ਸਕਦੀ ਹੈ ਅਤੇ 26-28 ਫਰਵਰੀ ਨੂੰ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਜਾਂ ਬਰਫਬਾਰੀ ਹੋ ਸਕਦੀ ਹੈ

Exit mobile version