Home ਹਰਿਆਣਾ ਹਰਿਆਣਾ ਸਰਕਾਰ ਪੇਂਡੂ ਚੌਕੀਦਾਰਾਂ ਨੂੰ ਦੇਣ ਜਾ ਰਹੀ ਹੈ ਇਹ ਵਿਸ਼ੇਸ਼ ਸਹੂਲਤ

ਹਰਿਆਣਾ ਸਰਕਾਰ ਪੇਂਡੂ ਚੌਕੀਦਾਰਾਂ ਨੂੰ ਦੇਣ ਜਾ ਰਹੀ ਹੈ ਇਹ ਵਿਸ਼ੇਸ਼ ਸਹੂਲਤ

0

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਡਾ. ਸਾਕੇਤ ਕੁਮਾਰ (Dr. Saket Kumar) ਨੇ ਕਿਹਾ ਕਿ ਸੂਬਾ ਸਰਕਾਰ (The State Government) ਪੇਂਡੂ ਚੌਕੀਦਾਰਾਂ ਦੀ ਭਲਾਈ ਲਈ ਯਤਨ ਕਰ ਰਹੀ ਹੈ। ਚੌਕੀਦਾਰਾਂ ਦੀ ਤਨਖਾਹ 7000 ਰੁਪਏ ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਜਲਦੀ ਹੀ ਚੌਕੀਦਾਰਾਂ ਦੇ ਸ਼ਨਾਖਤੀ ਕਾਰਡ ਬਣਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਕੰਮ ਕਰਦੇ ਸਮੇਂ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਭਰੋਸਾ ਦਿਵਾਇਆ ਕਿ ਚੌਕੀਦਾਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਹ ਬੀਤੇ ਦਿਨ ਇੱਥੇ ਸਿਵਲ ਸਕੱਤਰੇਤ ਵਿਖੇ ਗ੍ਰਾਮੀਣ ਚੌਕੀਦਾਰ ਸੰਘ, ਹਰਿਆਣਾ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਸ ਮੌਕੇ ਚੌਕੀਦਾਰਾਂ ਨੇ ਆਪਣਾ ਮੰਗ ਪੱਤਰ ਵੀ ਸੌਂਪਿਆ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸੂਬੇ ਵਿੱਚ ਚੌਕੀਦਾਰਾਂ ਦੀਆਂ 7301 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 4927 ਚੌਕੀਦਾਰ ਕੰਮ ਕਰ ਰਹੇ ਹਨ ਅਤੇ ਚੌਕੀਦਾਰਾਂ ਦੀਆਂ 2374 ਅਸਾਮੀਆਂ ਖਾਲੀ ਹਨ। ਚੌਕੀਦਾਰਾਂ ਨੇ ਕਿਹਾ ਕਿ ਮੌਤ ਨੂੰ ਰਿਕਾਰਡ ਕਰਨ ਵਾਲਾ ਪੋਰਟਲ ਸਹੀ ਢੰਗ ਨਾਲ ਕੰਮ ਨਹੀਂ ਕਰ ਰਿਹਾ ਹੈ ਅਤੇ ਚੌਕੀਦਾਰਾਂ ਨੂੰ ਤਨਖਾਹ ਸੰਬੰਧੀ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਡਾ: ਸਾਕੇਤ ਕੁਮਾਰ ਨੇ ਕਿਹਾ ਕਿ ਚੌਕੀਦਾਰਾਂ ਦੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

Exit mobile version