Home ਦੇਸ਼ ਹਸਪਤਾਲ ‘ਚ ਭਰਤੀ ਸੋਨੀਆ ਗਾਂਧੀ ਨੂੰ ਅੱਜ ਛੁੱਟੀ ਮਿਲਣ ਦੀ ਸੰਭਾਵਨਾ ,...

ਹਸਪਤਾਲ ‘ਚ ਭਰਤੀ ਸੋਨੀਆ ਗਾਂਧੀ ਨੂੰ ਅੱਜ ਛੁੱਟੀ ਮਿਲਣ ਦੀ ਸੰਭਾਵਨਾ , ਸਾਹ ਸਬੰਧੀ ਸਮੱਸਿਆਵਾਂ ਕਾਰਨ ਹੋਏ ਸਨ ਦਾਖਲ

0

ਨਵੀਂ ਦਿੱਲੀ : ਕਾਂਗਰਸ ਨੇਤਾ ਸੋਨੀਆ ਗਾਂਧੀ (Congress Leader Sonia Gandhi) ਨੂੰ ਇੱਥੇ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਨੇ ਬੀਤੇ ਦਿਨ ਇਹ ਜਾਣਕਾਰੀ ਦਿੱਤੀ । ਸੂਤਰਾਂ ਨੇ ਦੱਸਿਆ ਕਿ 78 ਸਾਲਾ ਸੋਨੀਆ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਨੂੰ ਅੱਜ ਛੁੱਟੀ ਮਿਲਣ ਦੀ ਸੰਭਾਵਨਾ ਹੈ। ਕਾਂਗਰਸ ਨੇਤਾ ਸੋਨੀਆ ਗਾਂਧੀ ਨੂੰ ਬੀਤੀ ਸਵੇਰੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸੂਤਰ ਨੇ ਦੱਸਿਆ ਕਿ ਉਹ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨੂੰ ਸਾਹ ਸਬੰਧੀ ਸਮੱਸਿਆਵਾਂ ਹਨ।

ਸਰ ਗੰਗਾ ਰਾਮ ਹਸਪਤਾਲ ਦੇ ਬੋਰਡ ਆਫ ਮੈਨੇਜਮੈਂਟ ਦੇ ਚੇਅਰਮੈਨ ਡਾਕਟਰ ਅਜੇ ਸਵਰੂਪ ਨੇ ਦੱਸਿਆ ਕਿ ਉਨ੍ਹਾਂ ਨੂੰ ਪੇਟ ਦੀ ਸਮੱਸਿਆ ਕਾਰਨ ਅੱਜ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹਾਲਾਂਕਿ, ਕੋਈ ਵੱਡੀ ਚਿੰਤਾ ਨਹੀਂ ਹੈ ਅਤੇ ਸੰਭਾਵਨਾ ਹੈ ਕਿ ਉਨ੍ਹਾਂ ਨੂੰ ਅੱਜ ਛੁੱਟੀ ਕਰ ਦਿੱਤੀ ਜਾਵੇਗੀ। ਕਾਂਗਰਸ ਸੰਸਦ ਮੈਂਬਰ ਸੋਨੀਆ ਗਾਂਧੀ ਨੂੰ ਗੈਸਟ੍ਰੋਐਂਟਰੋਲੋਜੀ ਮਾਹਰ ਡਾਕਟਰ ਸਮੀਰਨ ਨੰਦੀ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸੋਨੀਆ ਗਾਂਧੀ ਆਖਰੀ ਵਾਰ ਪਿਛਲੇ ਹਫ਼ਤੇ ਜਨਤਕ ਤੌਰ ‘ਤੇ ਨਜ਼ਰ ਆਏ ਸਨ। ਉਹ 13 ਫਰਵਰੀ ਨੂੰ ਸੰਸਦ ਦੇ ਬਜਟ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਨਜ਼ਰ ਆਏ ਸਨ।

10 ਫਰਵਰੀ ਨੂੰ ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨੇ ਸਰਕਾਰ ਨੂੰ ਜਨਗਣਨਾ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਿਹਾ ਸੀ। ਗਾਂਧੀ ਨੇ ਦਾਅਵਾ ਕੀਤਾ ਕਿ ਦੇਸ਼ ਦੇ ਲਗਭਗ 14 ਕਰੋੜ ਲੋਕਾਂ ਨੂੰ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਮੁਫ਼ਤ ਅਤੇ ਸਬਸਿਡੀ ਵਾਲੇ ਅਨਾਜ ਦੇ ਸਹੀ ਲਾਭਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਰਾਜ ਸਭਾ ‘ਚ ਆਪਣੇ ਪਹਿਲੇ ਸਿਫ਼ਰ ਕਾਲ ‘ਚ ਸੋਨੀਆ ਗਾਂਧੀ ਨੇ ਕਿਹਾ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐੱਨ.ਐੱਫ.ਐੱਸ.ਏ.) ਦੇ ਤਹਿਤ ਲਾਭਪਾਤਰੀਆਂ ਦੀ ਪਛਾਣ 2011 ਦੀ ਮਰਦਮਸ਼ੁਮਾਰੀ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ ਨਾ ਕਿ ਤਾਜ਼ਾ ਆਬਾਦੀ ਦੇ ਆਧਾਰ ‘ਤੇ, ਇਸ ਲਈ ਬਹੁਤ ਸਾਰੇ ਲੋਕ ਵਾਂਝੇ ਹਨ।

Exit mobile version