Home ਦੇਸ਼ ਸਾਬਕਾ ਸੀ.ਐੱਮ ਆਤਿਸ਼ੀ ਨੇ ਸੀ.ਐੱਮ ਰੇਖਾ ਗੁਪਤਾ ਨੂੰ ਪੱਤਰ ਲਿਖ ਕੇ ਭਲਕੇ...

ਸਾਬਕਾ ਸੀ.ਐੱਮ ਆਤਿਸ਼ੀ ਨੇ ਸੀ.ਐੱਮ ਰੇਖਾ ਗੁਪਤਾ ਨੂੰ ਪੱਤਰ ਲਿਖ ਕੇ ਭਲਕੇ ਬੈਠਕ ਲਈ ਮੰਗਿਆ ਸਮਾਂ

0

ਨਵੀਂ ਦਿੱਲੀ : ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ (Chief Minister Rekha Gupta) ਨੇ ਨਵੀਂ ਨਿਯੁਕਤ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਚਿੱਠੀ ਲਿਖ ਕੇ ਭਲਕੇ ‘ਆਪ’ ਵਿਧਾਇਕ ਦਲ ਨਾਲ ਬੈਠਕ ਲਈ ਸਮਾਂ ਮੰਗਿਆ ਹੈ। ਇਸ ਪੱਤਰ ‘ਚ ਆਤਿਸ਼ੀ ਨੇ ਦਿੱਲੀ ਦੀਆਂ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਨਾਲ ਜੁੜੀਆਂ ਯੋਜਨਾਵਾਂ ‘ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ, ਜੋ ਚੋਣ ਵਾਅਦੇ ਤਹਿਤ ਸਨ। ਉਨ੍ਹਾਂ ਪੁੱਛਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੋਣ ਵਾਅਦੇ ਦੇ ਬਾਵਜੂਦ ਪਹਿਲੀ ਕੈਬਨਿਟ ਮੀਟਿੰਗ ਵਿੱਚ ਇਹ ਯੋਜਨਾ ਪਾਸ ਕਿਉਂ ਨਹੀਂ ਕੀਤੀ ਗਈ।

ਪੱਤਰ ਵਿੱਚ ਕੀ ਕਿਹਾ ਗਿਆ ਹੈ…

ਤੁਹਾਨੂੰ ਦੱਸ ਦੇਈਏ ਕਿ ਆਤਿਸ਼ੀ ਨੇ ਪੱਤਰ ਦੀ ਸ਼ੁਰੂਆਤ ਵਿੱਚ ਰੇਖਾ ਗੁਪਤਾ ਨੂੰ ਦਿੱਲੀ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ‘ਤੇ ਵਧਾਈ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੋਣ ਪ੍ਰਚਾਰ ਦੌਰਾਨ ਕੀਤੇ ਗਏ ਵਾਅਦੇ ਦਾ ਹਵਾਲਾ ਦਿੱਤਾ, ਜਿਸ ‘ਚ ਮੋਦੀ ਨੇ ਕਿਹਾ ਸੀ ਕਿ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਦੀਆਂ ਮਾਵਾਂ-ਭੈਣਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਪਹਿਲੀ ਕੈਬਨਿਟ ਮੀਟਿੰਗ ‘ਚ ਪਾਸ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਇਹ ਮੋਦੀ ਦੀ ਗਰੰਟੀ ਹੈ। ”

ਪਹਿਲੀ ਕੈਬਨਿਟ ਮੀਟਿੰਗ ਵਿੱਚ ਯੋਜਨਾ ਦੀ ਅਸਫ਼ਲਤਾ

ਆਤਿਸ਼ੀ ਨੇ ਕਿਹਾ ਕਿ 20 ਫਰਵਰੀ ਨੂੰ ‘ਆਪ’ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਈ, ਪਰ ਔਰਤਾਂ ਲਈ 2500 ਰੁਪਏ ਦੀ ਯੋਜਨਾ ਪਾਸ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਮਾਵਾਂ-ਭੈਣਾਂ ਨੇ ਮੋਦੀ ਜੀ ਦੀ ਗਰੰਟੀ ‘ਤੇ ਭਰੋਸਾ ਕੀਤਾ ਸੀ ਅਤੇ ਹੁਣ ਉਹ ਠੱਗੇ ਹੋਏ ਮਹਿਸੂਸ ਕਰ ਰਹੇ ਹਨ।

‘ਆਪ’ ਵਿਧਾਇਕ ਦਲ ਦੀ ਮੀਟਿੰਗ ਸੱਦਣ ਦੀ ਮੰਗ

ਆਤਿਸ਼ੀ ਨੇ ਅੱਗੇ ਕਿਹਾ ਕਿ ਇਸ ਮਾਮਲੇ ‘ਤੇ ਚਰਚਾ ਕਰਨ ਦੇ ਲਈ ਆਮ ਆਦਮੀ ਪਾਰਟੀ ਦਾ ਵਿਧਾਇਕ ਦਲ ਭਲਕੇ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦਾ ਹੈ । ਉਨ੍ਹਾਂ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਦਿੱਲੀ ਦੀਆਂ ਲੱਖਾਂ ਔਰਤਾਂ ਵੱਲੋਂ ਇਸ ਮੁੱਦੇ ‘ਤੇ ਠੋਸ ਕਾਰਵਾਈ ਲਈ ਵਿਧਾਇਕ ਦਲ ਨੂੰ ਮਿਲਣ ਲਈ ਸਮਾਂ ਦੇਣ ਤਾਂ ਜੋ ਇਸ ਯੋਜਨਾ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਸਕੇ।

ਆਤਿਸ਼ੀ ਨੇ ਆਪਣੇ ਪੱਤਰ ਰਾਹੀਂ ਮੁੱਖ ਮੰਤਰੀ ਰੇਖਾ ਗੁਪਤਾ ਤੋਂ ਦਿੱਲੀ ਦੀਆਂ ਔਰਤਾਂ ਲਈ 2500 ਰੁਪਏ ਦੀ ਯੋਜਨਾ ਬਾਰੇ ਜਵਾਬ ਮੰਗਿਆ ਹੈ ਅਤੇ ਉਨ੍ਹਾਂ ਨੂੰ ਇਸ ‘ਤੇ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਇਸ ਮੁੱਦੇ ‘ਤੇ ‘ਆਪ’ ਵਿਧਾਇਕ ਦਲ ਦੀ ਮੀਟਿੰਗ 23 ਫਰਵਰੀ ਨੂੰ ਹੋਵੇਗੀ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਮਿਲਣ ਦਾ ਮੌਕਾ ਦੇਣ ਦੀ ਅਪੀਲ ਕੀਤੀ।

Exit mobile version