ਜੰਮੂ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ (Riasi District) ਦੇ ਇਕ ਦੂਰ-ਦੁਰਾਡੇ ਇਲਾਕੇ ‘ਚ ਬੀਤੇ ਦਿਨ ਅੱਤਵਾਦੀਆਂ ਦੇ ਇਕ ਟਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਅਤੇ ਉਥੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ. ਓ. ਜੀ.) ਨੇ ਜ਼ਿਲ੍ਹੇ ਦੇ ਮਹੋਰ ਇਲਾਕੇ ‘ਚ ਚੱਕਰ ਨੇੜੇ ਸਿੰਬਲੀ-ਸ਼ਾਜਰੂ ਜੰਗਲ ‘ਚ ਲੁਕੇ ਹੋਏ ਟਿਕਾਣੇ ਦਾ ਪਰਦਾਫਾਸ਼ ਕੀਤਾ।
ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੇ ਟਿਕਾਣੇ ਦੀ ਤਲਾਸ਼ੀ ਲੈਣ ‘ਤੇ ਉਥੋਂ 4 ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂ.ਬੀ.ਜੀ.ਐਲ.), ਏ.ਕੇ ਨਾਇਕ ਅਤੇ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਕੋਲੋਂ ਇਕ ਅਸਾਲਟ ਰਾਈਫਲ ਅਤੇ ਤਿੰਨ ਖਾਲੀ ਮੈਗਜ਼ੀਨ, ਡੈਟੋਨੇਟਰ ਦੇ ਚਾਰ ਪੈਕੇਟ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ‘ਚ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।