ਪੰਜਾਬ : ਪੰਜਾਬ ਦੇ ਰਹਿਣ ਵਾਲੇ ਚਾਰ ਹੋਰ ਡਿਪੋਰਟ ਕੀਤੇ ਗਏ ਲੋਕ ਅੰਮ੍ਰਿਤਸਰ ਪਹੁੰਚੇ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਤੋਂ ਪਨਾਮਾ ਰਾਹੀਂ ਲਿਆਂਦੇ ਗਏ 12 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ‘ਚ ਸ਼ਾਮਲ ਹਨ। ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਉਨ੍ਹਾਂ ਦੇ ਆਉਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਗੁਰਦਾਸਪੁਰ, ਪਟਿਆਲਾ ਅਤੇ ਜਲੰਧਰ ਜ਼ਿ ਲ੍ਹਿਆਂ ਦੇ ਰਹਿਣ ਵਾਲੇ ਹਨ।
ਉਹ ਦਿੱਲੀ ਤੋਂ ਵਪਾਰਕ ਉਡਾਣ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਸੂਤਰਾਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਅਤੇ ਮਨਿੰਦਰ ਦੱਤ ਗੁਰਦਾਸਪੁਰ, ਜੁਗਰਾਜ ਸਿੰਘ ਜਲੰਧਰ ਅਤੇ ਜਤਿੰਦਰ ਸਿੰਘ ਪਟਿਆਲਾ ਜ਼ਿਲ੍ਹੇ ਦੇ ਨਾਭਾ ਦੇ ਰਹਿਣ ਵਾਲੇ ਹਨ। ਇਸ ਤੋਂ ਪਹਿਲਾਂ ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕੀਤੀ ਗਈ ਕਾਰਵਾਈ ਦੌਰਾਨ 5, 15 ਅਤੇ 16 ਫਰਵਰੀ ਨੂੰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੇ ਤਿੰਨ ਜੱਥੇ ਅਮਰੀਕਾ ਤੋਂ ਵਾਪਸ ਭੇਜੇ ਗਏ ਸਨ।