ਪੰਜਾਬ : ਪੰਜਾਬ ਸਰਕਾਰ ਨੇ ਇੱਕ ਆਈ.ਪੀ.ਐਸ ਅਤੇ ਦੋ ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪਿਛਲੇ ਦਿਨੀਂ ਏ.ਜੀ.ਟੀ.ਐਫ ਦੇ ਏ.ਆਈ.ਜੀ ਗੁਰਮੀਤ ਸਿੰਘ ਚੌਹਾਨ ਨੂੰ ਫਿਰੋਜ਼ਪੁਰ ਦਾ ਐਸ.ਐਸ.ਪੀ ਨਿਯੁਕਤ ਕੀਤਾ ਗਿਆ ਸੀ ਪਰ ਹੁਣ ਉਨ੍ਹਾਂ ਨੂੰ ਦੁਬਾਰਾ ਚਾਰਜ ਦਿੱਤਾ ਗਿਆ ਹੈ।
ਆਈ.ਆਰ.ਬੀ ਦੇ 3 ਕਮਾਂਡੈਂਟ ਪੀ.ਪੀ.ਐਸ ਅਧਿਕਾਰੀ ਭੁਪਿੰਦਰ ਸਿੰਘ ਨੂੰ ਐਸ.ਐਸ.ਪੀ ਫਿਰੋਜ਼ਪੁਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਮਨਜੀਤ ਸਿੰਘ ਨੂੰ ਐਸ.ਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਨਿਯੁਕਤ ਕੀਤਾ ਗਿਆ ਹੈ।