ਪੰਜਾਬ : ਮਾਨ ਸਰਕਾਰ ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਸਖ਼ਤ ਕਦਮ ਚੁੱਕ ਰਹੀ ਹੈ। ਪੰਜਾਬ ਸਰਕਾਰ ਨੇ ਹੁਣ ਜ਼ਮੀਨ ਦੀ ਰਜਿਸਟਰੀ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤੇ ਹਨ ਅਤੇ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਵਧੀਕ ਮੁੱਖ ਸਕੱਤਰ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।
ਵਧੀਕ ਮੁੱਖ ਸਕੱਤਰ ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਜ਼ਮੀਨਾਂ ਦੀ ਰਜਿਸਟਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਸਖ਼ਤ ਕਦਮ ਚੁੱਕ ਰਹੀ ਹੈ। ਇਸ ਕਾਰਨ ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਸਰਕਾਰ ਨੇ ਅਪੀਲ ਕੀਤੀ ਹੈ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸ਼ਿਕਾਇਤ ਤੁਰੰਤ ਵਿਜੀਲੈਂਸ ਵਿਭਾਗ ਨੂੰ ਕੀਤੀ ਜਾਵੇ। ਰਿਸ਼ਵਤ ਮੰਗਣ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।