ਕੋਲਕਾਤਾ : ਅੱਜ ਸਵੇਰੇ ਬੰਗਾਲ ਦੀ ਖਾੜੀ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ”ਤੇ ਇਸ ਦੀ ਤੀਬਰਤਾ 5.1 ਮਾਪੀ ਗਈ। ਦਿੱਲੀ ਐਨ.ਸੀ.ਆਰ ਤੋਂ ਬਾਅਦ ਹੁਣ ਕੋਲਕਾਤਾ ਅਤੇ ਪੱਛਮੀ ਬੰਗਾਲ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਿਸ ਨਾਲ ਕੋਲਕਾਤਾ ਅਤੇ ਪੱਛਮੀ ਬੰਗਾਲ ਹਿੱਲ ਗਏ। ਇਹ ਝਟਕੇ ਕਈ ਇਲਾਕਿਆਂ ਵਿੱਚ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨ.ਸੀ.ਐਸ) ਨੇ ਕਿਹਾ ਕਿ ਭੂਚਾਲ ਸਵੇਰੇ 6:10 ਵਜੇ ਆਇਆ।
ਇਸ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਆਪਣੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ, ਚੰਗੀ ਗੱਲ ਇਹ ਹੈ ਕਿ ਹੁਣ ਤੱਕ ਇਸ ਭੂਚਾਲ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।