ਲੁਧਿਆਣਾ : ਪੰਜਾਬ ਸਰਕਾਰ ਨੇ ਥਾਣਾ ਲਾਡੋਵਾਲ (Ladowal police station) ਅਧੀਨ ਪੈਂਦੇ ਪਿੰਡ ਤਲਵੰਡੀ ਕਲਾਂ (Talwandi Kalan) ਦੇ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਉਸ ਦੇ ਘਰ ‘ਤੇ ਬੁਲਡੋਜ਼ਰ (Bulldozer) ਚਲਾ ਕੇ ਹਮਲਾ ਕਰ ਦਿੱਤਾ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੀਤੀ ਰਾਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਅੱਜ ਪਿੰਡ ਤਲਵੰਡੀ ਕਲਾਂ ਦੇ ਨਸ਼ਾ ਤਸਕਰ ਸੋਨੂੰ ਦੇ ਘਰ ਨੂੰ ਬੁਲਡੋਜ਼ ਕਰਕੇ ਢਾਹ ਦਿੱਤਾ ਗਿਆ ਹੈ, ਉਨ੍ਹਾਂ ਦੱਸਿਆ ਕਿ ਸੋਨੂੰ ਖ਼ਿਲਾਫ਼ ਨਸ਼ਾ ਤਸਕਰੀ ਦੇ 6 ਮਾਮਲੇ ਦਰਜ ਹਨ।