Home ਪੰਜਾਬ ਲੁਧਿਆਣਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਕੀਤਾ...

ਲੁਧਿਆਣਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਕੀਤਾ ਐਲਾਨ

0

ਲੁਧਿਆਣਾ : ਪੰਜਾਬ ‘ਚ ਇਕ ਵਾਰ ਫਿਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਲੁਧਿਆਣਾ ਦੀ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਮ ਆਦਮੀ ਪਾਰਟੀ (AAP) ਨੇ ਹੁਣ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਵੱਲੋਂ ਜਾਰੀ ਸੂਚੀ ਅਨੁਸਾਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਇਸ ਖੇਤਰ ਤੋਂ ਟਿਕਟ ਦਿੱਤੀ ਗਈ ਹੈ।

ਲੁਧਿਆਣਾ ਸੀਟ ‘ਆਪ’ ਦੇ ਮੌਜੂਦਾ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਚੋਣ ਕਮਿਸ਼ਨ ਛੇਤੀ ਹੀ ਇਸ ਸੀਟ ‘ਤੇ ਜ਼ਿਮਨੀ ਚੋਣ ਕਰਵਾਏਗਾ। ਜ਼ਿਮਨੀ ਚੋਣ ਨੂੰ ਲੈ ਕੇ ਹਲਕਾ ਪੱਛਮੀ ‘ਚ ਸਿਆਸਤਦਾਨ ਸਰਗਰਮ ਹੋ ਗਏ ਹਨ। ਨਵਾਂ ਵਿਧਾਇਕ ਲਗਭਗ ਡੇਢ ਸਾਲ ਕੰਮ ਕਰ ਸਕੇਗਾ

Exit mobile version