Home ਪੰਜਾਬ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਪੰਜਾਬੀ ਭਾਸ਼ਾ ਵਿਵਾਦ ‘ਤੇ ਦਿੱਤਾ ਵੱਡਾ ਬਿਆਨ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਪੰਜਾਬੀ ਭਾਸ਼ਾ ਵਿਵਾਦ ‘ਤੇ ਦਿੱਤਾ ਵੱਡਾ ਬਿਆਨ

0

ਚੰਡੀਗੜ੍ਹ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਪੰਜਾਬੀ ਭਾਸ਼ਾ ਵਿਵਾਦ ‘ਤੇ ਵੱਡਾ ਬਿਆਨ ਦਿੱਤਾ ਹੈ। ਸੀ.ਬੀ.ਐਸ.ਈ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਸੂਚੀ ਸਿਰਫ ਸੰਕੇਤਕ ਹੈ ਅਤੇ ਕਿਸੇ ਵੀ ਵਿਸ਼ੇ ਨੂੰ ਨਹੀਂ ਹਟਾਇਆ ਜਾਵੇਗਾ। ਸੀ.ਬੀ.ਐਸ.ਈ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਵਿ ਸ਼ਿਆਂ ਦੀ ਸੂਚੀ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੜਾ ਨੀਤੀ ‘ਚ ਦਿੱਤੀ ਗਈ ਸੂਚੀ ਸਿਰਫ ਸੰਕੇਤਕ ਹੈ। ਇਸ ਸਮੇਂ ਉਪਲਬਧ ਸਾਰੇ ਵਿਸ਼ੇ ਪਹਿਲਾਂ ਵਾਂਗ ਜਾਰੀ ਰਹਿਣਗੇ ਅਤੇ ਬੋਰਡ ਪ੍ਰੀਖਿਆਵਾਂ ਦੇ ਦੋਵੇਂ ਪੜਾਵਾਂ ਵਿੱਚ ਸ਼ਾਮਲ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ਼੍ਰੋਮਣੀ ਅਕਾਲੀ ਦਲ ਨੇ ਸੀ.ਬੀ.ਐਸ.ਈ ਦੇ ਨਿਯਮਾਂ ਦੇ ਖਰੜੇ ਵਿੱਚ ਪੰਜਾਬੀ ਭਾਸ਼ਾ ਦਾ ਜ਼ਿਕਰ ਨਾ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬੀ ਭਾਸ਼ਾ ਨੂੰ ਹਟਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਸੀ.ਬੀ.ਐਸ.ਈ ਦੀ ਨਵੀਂ ਪ੍ਰੀਖਿਆ ਪ੍ਰਣਾਲੀ ਦਾ ਸਖ਼ਤ ਵਿਰੋਧ ਕਰਦੇ ਹਾਂ ਜੋ ਪੰਜਾਬੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬੀ ਨੂੰ ਪੰਜਾਬ ਵਿੱਚ ਮੁੱਖ ਭਾਸ਼ਾ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਪੂਰੇ ਦੇਸ਼ ਵਿੱਚ ਇੱਕ ਖੇਤਰੀ ਭਾਸ਼ਾ ਵਜੋਂ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ, ਕਿਉਂਕਿ ਇਹ ਬਹੁਤ ਸਾਰੇ ਰਾਜਾਂ ਵਿੱਚ ਬੋਲੀ ਅਤੇ ਪੜ੍ਹੀ ਜਾਂਦੀ ਹੈ। ਪੰਜਾਬੀ ਭਾਸ਼ਾ ‘ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Exit mobile version