ਨਵੀਂ ਦਿੱਲੀ : ਫਰਵਰੀ ਦੀ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਦੇਸ਼ ਭਰ ‘ਚ ਮੌਸਮ ਨੇ ਅਚਾਨਕ ਮੋੜ ਲੈ ਲਿਆ ਹੈ ਅਤੇ ਕਈ ਸੂਬਿਆਂ ‘ਚ ਮੀਂਹ ਅਤੇ ਠੰਡੀਆਂ ਹਵਾਵਾਂ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਦੇ ਅਨੁਸਾਰ, ਪੱਛਮੀ ਗੜਬੜੀ ਅਤੇ ਚੱਕਰਵਾਤੀ ਗੜਬੜੀ ਕਾਰਨ ਕਈ ਰਾਜਾਂ ਵਿੱਚ ਭਾਰੀ ਮੀਂਹ ਅਤੇ ਤੂਫਾਨ ਆਉਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਤੱਕ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਲਕਾ ਮੀਂਹ ਪੈਣ ਦੀ ਉਮੀਦ ਹੈ। ਦਿੱਲੀ-ਐੱਨ.ਸੀ.ਆਰ. ਸਮੇਤ ਹੋਰ ਰਾਜਾਂ ਦੇ ਮੌਸਮ ਦੀ ਸਥਿਤੀ ਜਾਣਦੇ ਹਾਂ ।
ਪਿਛਲੇ 24 ਘੰਟਿਆਂ ਲਈ ਮੌਸਮ ਅੱਪਡੇਟ
ਜੰਮੂ-ਕਸ਼ਮੀਰ ਅਤੇ ਲੇਹ-ਲੱਦਾਖ ‘ਚ ਤਾਪਮਾਨ ਆਮ ਨਾਲੋਂ 5 ਡਿਗਰੀ ਵੱਧ ਦਰਜ ਕੀਤਾ ਗਿਆ।
ਪੱਛਮੀ ਤੱਟ: ਤਾਪਮਾਨ ਆਮ ਨਾਲੋਂ 3 ਤੋਂ 5 ਡਿਗਰੀ ਵੱਧ ਹੈ।
ਉੱਤਰ-ਪੱਛਮੀ ਭਾਰਤ: ਅਗਲੇ 3 ਦਿਨਾਂ ਵਿੱਚ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਅਤੇ ਫਿਰ 2-4 ਡਿਗਰੀ ਸੈਲਸੀਅਸ ਘਟਣ ਦੀ ਸੰਭਾਵਨਾ ਹੈ।
ਕੇਰਲ ਦੇ ਕੰਨੂਰ ਹਵਾਈ ਅੱਡੇ ‘ਤੇ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪਹਾੜਾਂ ‘ਚ ਬਰਫਬਾਰੀ ਅਤੇ ਮੀਂਹ ਦਾ ਅਲਰਟ
ਆਈ.ਐੱਮ.ਡੀ. ਦੇ ਅਨੁਸਾਰ, ਪੱਛਮੀ ਰਾਜਸਥਾਨ ਅਤੇ ਪਾਕਿਸਤਾਨ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਘੱਟ ਦਬਾਅ ਦਾ ਖੇਤਰ ਬਣਨ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ ਅਤੇ ਉਤਰਾਖੰਡ ‘ਚ 25 ਤੋਂ 28 ਫਰਵਰੀ ਦਰਮਿਆਨ ਭਾਰੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।
ਮੈਦਾਨਾਂ ਦੀ ਸਥਿਤੀ
ਪੰਜਾਬ, ਹਰਿਆਣਾ ਅਤੇ ਪੱਛਮੀ ਰਾਜਸਥਾਨ: 25 ਫਰਵਰੀ ਤੋਂ 1 ਮਾਰਚ ਤੱਕ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ, ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
27-28 ਫਰਵਰੀ: ਪੰਜਾਬ ਅਤੇ ਹਰਿਆਣਾ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਹੋ ਸਕਦੀ ਹੈ।
ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ: 27 ਫਰਵਰੀ ਤੋਂ 1 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ।
ਚੱਕਰਵਾਤੀ ਹਲਚਲ ਨਾਲ ਇਨ੍ਹਾਂ ਸੂਬਿਆਂ ਵਿੱਚ ਅਸਰ
ਅਸਾਮ, ਤਾਮਿਲਨਾਡੂ, ਪੁਡੂਚੇਰੀ ਅਤੇ ਕੇਰਲ ਵਿੱਚ 27 ਫਰਵਰੀ ਤੋਂ 1 ਮਾਰਚ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਉੱਤਰ-ਪੱਛਮੀ ਭਾਰਤ ‘ਚ 2 ਮਾਰਚ ਤੋਂ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋਵੇਗਾ, ਜਿਸ ਨਾਲ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਅਤੇ ਉਤਰਾਖੰਡ ‘ਚ 2-3 ਮਾਰਚ ਨੂੰ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।
ਦਿੱਲੀ-ਐੱਨ.ਸੀ.ਆਰ. ਮੌਸਮ
ਪਿਛਲੇ 24 ਘੰਟਿਆਂ ਵਿੱਚ, ਤਾਪਮਾਨ ਵਿੱਚ ਵਾਧਾ ਹੋਇਆ, ਜਿਸ ਨਾਲ ਗਰਮੀ ਮਹਿਸੂਸ ਹੋਈ।
ਅੱਜ ਬੱਦਲ ਛਾਏ ਰਹਿਣਗੇ ਅਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
26 ਤੋਂ 28 ਫਰਵਰੀ ਤੱਕ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਅੱਜ ਸਵੇਰੇ ਹਵਾ ਦੀ ਗਤੀ 13 ਕਿਲੋਮੀਟਰ ਪ੍ਰਤੀ ਘੰਟਾ ਅਤੇ ਨਮੀ 60٪ ਦਰਜ ਕੀਤੀ ਗਈ।