ਚੰਡੀਗੜ੍ਹ : ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਪੰਜਾਬ ਸਰਕਾਰ (Punjab government) ਐਕਸ਼ਨ ਮੋਡ ਵਿੱਚ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ‘ਚ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ‘ਤੇ ਨਕੇਲ ਕੱਸਣ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਦੀ ਅਹਿਮ ਭੂਮਿਕਾ ਨਸ਼ਿਆਂ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨ ਦੀ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਗਠਿਤ ਪੰਜ ਮੈਂਬਰੀ ਕੈਬਨਿਟ ਕਮੇਟੀ ਦੀ ਅਗਵਾਈ ਹਰਪਾਲ ਚੀਮਾ ਕਰਨਗੇ। ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੋਂਧ ਕਮੇਟੀ ਦੇ ਮੈਂਬਰ ਹੋਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਰੁਖ ਅਪਣਾ ਰਹੀ ਹੈ।