ਲੁਧਿਆਣਾ : ਲੁਧਿਆਣਾ ਪੁਲਿਸ ਨੇ ਇਕ ਨਸ਼ਾ ਤਸਕਰ ਔਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ । ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਭਜਨ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਨੇ ਗਸ਼ਤ ਦੌਰਾਨ ਜਸੀਆ ਰੇਲਵੇ ਅੰਡਰ ਬ੍ਰਿਜ ਨੇੜੇ ਪੈਦਲ ਆ ਰਹੀ ਇਕ ਔਰਤ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।
ਔਰਤ ਦੀ ਪਛਾਣ ਪਰਮਜੀਤ ਕੌਰ ਪੰਮੀ ਪਤਨੀ ਬਲਵਿੰਦਰ ਪਾਲ ਸਿੰਘ ਵਾਸੀ ਨਿਊ ਅਸ਼ੋਕ ਨਗਰ ਵਜੋਂ ਹੋਈ ਹੈ। ਦੋਸ਼ੀ ਔਰਤ ਖ਼ਿਲਾਫ਼ ਐਨ.ਡੀ.ਪੀ.ਐਸ ਦਰਜ ਕਰ ਲਿਆ ਗਿਆ ਹੈ। ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।