Homeਮਨੋਰੰਜਨਅਦਾਲਤ 'ਚ ਪੇਸ਼ ਹੋਈ ਅਦਾਕਾਰਾ ਕੰਗਨਾ ਰਣੌਤ , ਜਾਣੋ ਕੀ ਹੈ ਮਾਮਲਾ...

ਅਦਾਲਤ ‘ਚ ਪੇਸ਼ ਹੋਈ ਅਦਾਕਾਰਾ ਕੰਗਨਾ ਰਣੌਤ , ਜਾਣੋ ਕੀ ਹੈ ਮਾਮਲਾ ?

ਮੁੰਬਈ : ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਉੱਘੇ ਗੀਤਕਾਰ-ਪਟਕਥਾ ਲੇਖਕ ਜਾਵੇਦ ਅਖਤਰ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅੱਜ ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਏ। ਰਣੌਤ ਦੁਪਹਿਰ ਨੂੰ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਲਈ ਵਿਸ਼ੇਸ਼ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਹੋਏ।

ਅਖਤਰ ਨੇ 2020 ਵਿੱਚ ਰਣੌਤ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਅਖਤਰ ਨੇ ਦੋਸ਼ ਲਾਇਆ ਕਿ ਰਣੌਤ ਨੇ ਟੈਲੀਵਿਜ਼ਨ ‘ਤੇ ਪ੍ਰਸਾਰਿਤ ਇਕ ਇੰਟਰਵਿਊ ਦੌਰਾਨ ਉਨ੍ਹਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ, ਜਿਸ ਨਾਲ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਸੀ। ਇਸ ਮਾਮਲੇ ਦੀ ਸੁਣਵਾਈ ਸ਼ੁਰੂ ਵਿੱਚ ਉਪਨਗਰ ਅੰਧੇਰੀ ਦੀ ਮੈਜਿਸਟਰੇਟ ਅਦਾਲਤ ਵਿੱਚ ਹੋਈ ਸੀ। ਸਾਲ 2024 ‘ਚ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇਹ ਮਾਮਲਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨਾਲ ਜੁੜੇ ਮਾਮਲਿਆਂ ਲਈ ਵਿਸ਼ੇਸ਼ ਮੈਜਿਸਟ੍ਰੇਟ ਦੀ ਅਦਾਲਤ ‘ਚ ਤਬਦੀਲ ਕਰ ਦਿੱਤਾ ਗਿਆ ਸੀ।

ਪਟੀਸ਼ਨ ‘ਚ ਰਣੌਤ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਅਖਤਰ ਦੀ ਪਟੀਸ਼ਨ ‘ਤੇ ਪਿਛਲੀ ਸੁਣਵਾਈ ਦੌਰਾਨ ਅਦਾਕਾਰਾ ਨੂੰ ਪੇਸ਼ ਹੋਣ ਦਾ ਆਖਰੀ ਮੌਕਾ ਦਿੱਤਾ ਸੀ। ਅਖਤਰ ਨੇ ਆਪਣੀ ਸ਼ਿਕਾਇਤ ‘ਚ ਦੋਸ਼ ਲਾਇਆ ਸੀ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਕਥਿਤ ਖੁਦਕੁਸ਼ੀ ਤੋਂ ਬਾਅਦ ਬਾਲੀਵੁੱਡ ‘ਚ ਇਕ ਧੜੇ ਦਾ ਹਵਾਲਾ ਦਿੰਦੇ ਹੋਏ ਰਣੌਤ ਨੇ ਇੰਟਰਵਿਊ ਦੌਰਾਨ ਉਨ੍ਹਾਂ ਦਾ ਨਾਂ ਘਸੀਟਿਆ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments