ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਅਹਿਮ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਵਿਚਾਰ ਵਟਾਂਦਰੇ ਕੀਤੇ ਜਾਣਗੇ। ਇਸ ਬੈਠਕ ‘ਚ ਕਈ ਵੱਡੇ ਫ਼ੈੈਸਲੇ ਲਏ ਜਾ ਸਕਦੇ ਹਨ। ਗਡਗਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਨਸ਼ਿਆਂ ਦੇ ਖਾਤਮੇ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਤਹਿਤ ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੇ ਪੈਸੇ ਨਾਲ ਬਣਾਈਆਂ ਗਈਆਂ ਨਾਜਾਇਜ਼ ਉਸਾਰੀਆਂ ਨੂੰ ਬੁਲਡੋਜ਼ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਇਸ ਕਮੇਟੀ ਵਿੱਚ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰੁਣਪ੍ਰੀਤ ਸੋਂਧ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ।