ਤਰਨ ਤਾਰਨ : ਪੰਜਾਬ ‘ਚ ਪੁਲਿਸ ਵੱਲੋਂ ਲਗਾਤਾਰ ਸ਼ਰਾਰਤੀ ਅਨਸਰਾਂ ਦੇ ਮੁਕਾਬਲੇ ਕੀਤੇ ਜਾ ਰਹੇ ਹਨ। ਇਸੇ ਦੌਰਾਨ ਤਰਨ ਤਾਰਨ ਤੋਂ ਇਕ ਹੋਰ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਦਮਾਸ਼ਾਂ ਦਾ ਮੁਕਾਬਲਾ ਨੌਸ਼ਹਿਰਾ ਪੰਨੂਆਂ ਨੇੜੇ ਹੋਇਆ ਹੈ। ਪੁਲਿਸ ਨੇ ਮੋਟਰਸਾਈਕਲ ਸਵਾਰ ਤਿੰਨ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਬਦਮਾਸ਼ਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਬਦਮਾਸ਼ਾਂ ‘ਤੇ ਫਾਇਰਿੰਗ ਕੀਤੀ, ਜਿਸ ‘ਚ ਦੋ ਬਦਮਾਸ਼ਾਂ ਨੂੰ ਗੋਲੀ ਮਾਰ ਦਿੱਤੀ ਗਈ।
ਇਸ ਤੋਂ ਬਾਅਦ ਪੁਲਿਸ ਨੇ ਮੌਕੇ ਤੋਂ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਵਿਚ ਦੋ ਬਦਮਾਸ਼ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਗਿਫ਼ਤਾਰ ਕੀਤੇ ਗਏ ਬਦਮਾਸ਼ ਵਿਦੇਸ਼ ‘ਚ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ ਅਤੇ ਜੇਲ੍ਹ ‘ਚ ਬੰਦ ਗੋਪੀ ਨੰਬਰਦਾਰ ਦੇ ਇਸ਼ਾਰੇ ‘ਤੇ ਕੰਮ ਕਰਦੇ ਹਨ। ਜ਼ਖਮੀ ਬਦਮਾਸ਼ਾਂ ਦੀ ਪਛਾਣ ਅਰਸ਼ਦੀਪ ਅਤੇ ਰੋਬਿਨ ਵਜੋਂ ਹੋਈ ਹੈ, ਜਦਕਿ ਤੀਜੇ ਦੀ ਪਛਾਣ ਕਰਨਦੀਪ ਸਿੰਘ ਵਜੋਂ ਹੋਈ ਹੈ।