ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਰਮਜ਼ਾਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅੱਜ ਤੋਂ ਇਸਲਾਮ ਧਰਮ ਦਾ ਸਭ ਤੋਂ ਪਵਿੱਤਰ ਮਹੀਨਾ ਰਮਜ਼ਾਨ ਸ਼ੁਰੂ ਹੋ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਸਾਰੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਮੌਕੇ ‘ਤੇ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਦਿਲੋਂ ਸ਼ੁਭਕਾਮਨਾਵਾਂ। ਇਹ ਪਵਿੱਤਰ ਮਹੀਨਾ ਸਾਰਿਆਂ ਲਈ ਖੁਸ਼ੀਆਂ, ਚੰਗੀ ਸਿਹਤ ਅਤੇ ਸਦੀਵੀ ਅਸ਼ੀਰਵਾਦ ਲੈ ਕੇ ਆਵੇ। ਆਪਸੀ ਭਾਈਚਾਰਾ ਹਮੇਸ਼ਾ ਕਾਇਮ ਰਹੇ।