ਪਟਿਆਲਾ : ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ 96ਵੇਂ ਦਿਨ ‘ਚ ਦਾਖਲ ਹੋ ਗਏ। ਕਿਸਾਨ ਆਗੂਆਂ ਨੇ ਕਿਹਾ ਕਿ 5 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ ਦੀ ਮੌਤ ਦੇ 100 ਦਿਨ ਪੂਰੇ ਹੋਣ ‘ਤੇ 100 ਕਿਸਾਨ ਖਨੌਰੀ ਕਿਸਾਨ ਮੋਰਚੇ ‘ਤੇ ਇਕ ਦਿਨ ਦੀ ਸੰਕੇਤਕ ਭੁੱਖ ਹੜਤਾਲ ਕਰਨਗੇ ਅਤੇ ਇਸ ਦੇ ਨਾਲ ਹੀ ਕਿਸਾਨ ਦੇਸ਼ ਭਰ ‘ਚ ਜ਼ਿਲ੍ਹਾ ਪੱਧਰ ‘ਤੇ ਇਕ ਦਿਨ ਦੀ ਸੰਕੇਤਕ ਭੁੱਖ ਹੜਤਾਲ ਕਰਨਗੇ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਿਲ੍ਹਆਂ ਵਿੱਚ ਬਹੁਤ ਗੜੇਮਾਰੀ ਹੋਈ ਹੈ, ਜਿਸ ਨਾਲ ਸਰ੍ਹੋਂ ਅਤੇ ਕਣਕ ਦੀਆਂ ਫਸਲਾਂ ਨੂੰ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ।