Home ਹਰਿਆਣਾ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਤੋਂ BDPO ਨੂੰ ਕੀਤਾ ਗਿਆ ਮੁਅੱਤਲ , ਜਾਣੋ...

ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਤੋਂ BDPO ਨੂੰ ਕੀਤਾ ਗਿਆ ਮੁਅੱਤਲ , ਜਾਣੋ ਵਜ੍ਹਾ

0

ਕੁਰੂਕਸ਼ੇਤਰ: ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਮਹਿਲਾ ਸਰਪੰਚ ਨਾਲ ਝਗੜੇ ਕਾਰਨ ਸਰਕਾਰ ਨੇ ਸਬੰਧਤ ਬੀ.ਡੀ.ਪੀ.ਓ. ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਜਾਰੀ ਆਦੇਸ਼ ਪੱਤਰ ਦੀ ਪੁਸ਼ਟੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇਹਾ ਸਿੰਘ ਨੇ ਕੀਤੀ ਹੈ।

ਜਾਣਕਾਰੀ ਦੇ ਅਨੁਸਾਰ ਮਹਿਲਾ ਸਰਪੰਚ ਨੇ ਹਾਲ ਹੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਬੀ.ਡੀ.ਪੀ.ਓ. ਨੇ ਪਿੰਡ ਵਿੱਚ ਦਰੱਖਤ ਕੱਟਣ ਦੇ ਮਾਮਲੇ ਵਿੱਚ 1,00,000 ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਕਿਹਾ ਸੀ ਕਿ ਕੇਸ ਰੱਦ ਕਰ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਮਹਿਲਾ ਸਰਪੰਚ ਦੇ ਪਤੀ ਨੇ ਵੀ ਬੀ.ਡੀ.ਪੀ.ਓ. ‘ਤੇ ਗੰਭੀਰ ਦੋਸ਼ ਲਗਾਏ, ਜਿਸ ‘ਚ ਉਸ ਨੇ ਕਿਹਾ ਕਿ ਅਧਿਕਾਰੀ ਨੇ ਉਸ ਦੀ ਪਤਨੀ ਨੂੰ ਰਾਤ ਨੂੰ ਮਿਲਣ ਲਈ ਬੁਲਾਇਆ ਅਤੇ ਜਦੋਂ ਉਹ ਦੋਵੇਂ ਉਸ ਨੂੰ ਮਿਲਣ ਗਏ ਤਾਂ ਉਸ ਨਾਲ ਬਦਸਲੂਕੀ ਕੀਤੀ ਗਈ।

Exit mobile version