ਚੰਡੀਗੜ੍ਹ : ਪੰਜਾਬ ‘ਚ ਲਗਾਤਾਰ 2 ਛੁੱਟੀਆਂ ਆ ਰਹੀਆਂ ਹਨ । ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ 8 ਮਾਰਚ ਸ਼ਨੀਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ। ਇਸ ਦੇ ਨਾਲ ਹੀ ਅਗਲੇ ਦਿਨ ਐਤਵਾਰ ਹੋਣ ਕਾਰਨ ਬੱਚਿਆਂ ਦੀ ਮੌਜ ਲੱਗ ਗਈ ਹੈ । ਇਹ ਛੁੱਟੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਵੀ ਸ਼ਾਮਲ ਹੈ। ਜਾਰੀ ਨੋਟੀਫਿਕੇਸ਼ਨ ਮੁਤਾਬਕ ਸਰਕਾਰੀ ਕਰਮਚਾਰੀ ਸਾਲ ‘ਚ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਹਾਲਾਂਕਿ, 8 ਮਾਰਚ ਨੂੰ ਰਾਜ ਦੇ ਸਕੂਲ ਅਤੇ ਕਾਲਜ ਆਮ ਵਾਂਗ ਖੁੱਲ੍ਹੇ ਰਹਿਣਗੇ। ਪਰ ਸਰਕਾਰੀ ਕਰਮਚਾਰੀਆਂ ਕੋਲ ਛੁੱਟੀ ਲੈਣ ਦਾ ਵਿਕਲਪ ਹੋਵੇਗਾ।
ਯਾਨੀ ਜੇਕਰ ਸਰਕਾਰੀ ਕਰਮਚਾਰੀ ਇਸ ਦਿਨ ਛੁੱਟੀ ਲੈਣਾ ਚਾਹੁੰਦਾ ਹੈ ਤਾਂ ਉਹ ਇਸ ਛੁੱਟੀ ਦਾ ਲਾਭ ਲੈ ਸਕਦਾ ਹੈ। ਇਸ ਦੇ ਨਾਲ ਹੀ ਦੇਸ਼ ਭਰ ‘ਚ 14 ਮਾਰਚ ਨੂੰ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਰਾਜ ਭਰ ਵਿੱਚ ਸਕੂਲ, ਕਾਲਜ ਅਤੇ ਦਫਤਰ ਬੰਦ ਰਹਿਣਗੇ।