Home ਹਰਿਆਣਾ ਹਰਿਆਣਾ ‘ਚ ਬੱਚਿਆਂ ਨੂੰ ਕਿਤਾਬਾਂ ਮੁਹੱਈਆ ਕਰਵਾਉਣ ਦੀਆਂ ਤਿਆਰੀਆਂ ਤੇਜ਼

ਹਰਿਆਣਾ ‘ਚ ਬੱਚਿਆਂ ਨੂੰ ਕਿਤਾਬਾਂ ਮੁਹੱਈਆ ਕਰਵਾਉਣ ਦੀਆਂ ਤਿਆਰੀਆਂ ਤੇਜ਼

0

ਚੰਡੀਗੜ੍ਹ: ਹਰਿਆਣਾ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਬੱਚਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਸਾਲ ਸਰਕਾਰ ਨੇ ਸਰਵ ਸਿੱਖਿਆ ਅਭਿਆਨ ਤਹਿਤ ਪੂਰੇ ਸੂਬੇ ਦੇ ਬੱਚਿਆਂ ਨੂੰ ਕਿਤਾਬਾਂ ਮੁਹੱਈਆ ਕਰਵਾਉਣ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ।ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਕਿਤਾਬਾਂ ਦੀ ਛਪਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਮਾਰਚ ਦੇ ਦੂਜੇ ਹਫ਼ਤੇ ‘ਚ ਸਾਰੇ ਸਕੂਲਾਂ ‘ਚ ਇਸ ਦੀ ਸਪਲਾਈ ਵੀ ਕਰ ਦਿੱਤੀ ਜਾਵੇਗੀ, ਤਾਂ ਜੋ ਬੱਚਿਆਂ ਨੂੰ ਲੰਬਾ ਇੰਤਜ਼ਾਰ ਨਾ ਕਰਨਾ ਪਵੇ।

ਸਰਕਾਰ ਦੀ ਸਰਵ ਸਿੱਖਿਆ ਅਭਿਆਨ ਯੋਜਨਾ ਤਹਿਤ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਕਿਤਾਬਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਸਾਲ ਵੀ ਕਿਤਾਬਾਂ ਦੀ ਸਪਲਾਈ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਇਸ ਸਾਲ ਮਾਰਚ ਦੇ ਦੂਜੇ ਹਫ਼ਤੇ ਤੱਕ ਸਾਰੇ ਸਕੂਲਾਂ ਵਿੱਚ ਕਿਤਾਬਾਂ ਦੀ ਡਿਲੀਵਰੀ ਕਰ ਦਿੱਤੀ ਜਾਵੇਗੀ।

ਇਸ ਸਬੰਧੀ ਹਰਿਆਣਾ ਸਕੂਲ ਸਿੱਖਿਆ ਪ੍ਰੋਜੈਕਟ ਕੌਂਸਲ ਦੇ ਸਟੇਟ ਪ੍ਰੋਜੈਕਟ ਡਾਇਰੈਕਟਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀ.ਸੀ.ਪੀਜ਼ ਅਤੇ ਡੀ.ਈ.ਓਜ਼ ਨੂੰ ਪੱਤਰ ਲਿਖਿਆ ਗਿਆ ਹੈ। ਇਸ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਅਕਾਦਮਿਕ ਸੈਸ਼ਨ 2025-26 ਲਈ ਪਹਿਲੀ ਤੋਂ ਅੱਠਵੀਂ ਜਮਾਤ ਲਈ ਪਾਠ ਪੁਸਤਕਾਂ ਅਤੇ ਵਰਕਬੁੱਕਾਂ ਦੀ ਛਪਾਈ ਜਾਰੀ ਹੈ।

ਇਸ ਸਾਲ ਮਾਰਚ ਦੇ ਦੂਜੇ ਹਫ਼ਤੇ ਸਾਰੇ ਸਕੂਲਾਂ ਨੂੰ ਕਿਤਾਬਾਂ ਦੀ ਸਪਲਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਭਾਗ ਵੱਲੋਂ ਪੱਤਰ ਵਿੱਚ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਜ਼ਿਲ੍ਹੇ ਅਧੀਨ ਆਉਂਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਨੂੰ ਇੱਕ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦੇਣ। ਤਾਂ ਜੋ ਕਿਤਾਬਾਂ ਦੀ ਡਿਲੀਵਰੀ ਦੇ ਸਮੇਂ ਕੋਈ ਸਕੂਲ ਵਿੱਚ ਮੌਜੂਦ ਹੋਵੇ।

Exit mobile version