ਨਵਾਂਸ਼ਹਿਰ : ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) 9 ਮਾਰਚ ਨੂੰ ਨਵਾਂਸ਼ਹਿਰ ਦੇ ਪਿੰਡ ਹੁਸੈਨਪੁਰ ਵਿਖੇ ਆਉਣਗੇ। ਜਿਥੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਆਸ ਪਾਸ ਦੀਆਂ ਸੰਗਤਾਂ ਵਲੋਂ ਉਹਨਾਂ ਦਾ ਸਨਮਾਨ ਕੀਤਾ ਜਾਵੇਗਾ।
ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਦੀ ਬੇਨਤੀ ’ਤੇ ਗਿਆਨੀ ਹਰਪ੍ਰੀਤ ਸਿੰਘ ਇਥੇ ਪਹੁੰਚ ਰਹੇ ਹਨ ਜਿਥੇ ਉਹ ਪੰਥਕ ਏਕਤਾ, ਸਿੱਖੀ ਪਛਾਣ ਅਤੇ ਹੋਰ ਸਮਾਜਿਕ ਮੁੱਦਿਆਂ ’ਤੇ ਸੰਗਤਾਂ ਨਾਲ ਸੰਵਾਦ ਕਰਨਗੇ।ਇਸ ਮੌਕੇ ਹੋਰ ਕਈ ਪੰਥਕ ਸਖਸ਼ੀਅਤਾਂ ਵੀ ਹਾਜ਼ਰ ਹੋਣਗੀਆਂ।