Homeਪੰਜਾਬਇਸ ਦਿਨ ਹੜਤਾਲ ‘ਤੇ ਰਹਿਣਗੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ

ਇਸ ਦਿਨ ਹੜਤਾਲ ‘ਤੇ ਰਹਿਣਗੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ

ਅੰਮ੍ਰਿਤਸਰ : ਪੰਜਾਬ ‘ਚ ਇਨ੍ਹੀਂ ਦਿਨੀਂ ਰੋਜ਼ਾਨਾ ਬੱਸ ‘ਚ ਸਫਰ ਕਰਨ ਵਾਲਿਆਂ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਆਉਣ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਦਾ ਐਲਾਨ ਕੀਤਾ ਹੈ। ਇਸ ਦੌਰਾਨ 577 ਰੂਟਾਂ ‘ਤੇ ਬੱਸ ਸੇਵਾ ਪ੍ਰਭਾਵਿਤ ਹੋਵੇਗੀ। ਪੀ.ਆਰ.ਟੀ.ਸੀ. ਕੋਲ 1200 ਤੋਂ ਵੱਧ ਬੱਸਾਂ ਦਾ ਬੇੜਾ ਹੈ। ਲਗਭਗ 400 ਨਵੀਆਂ ਬੱਸਾਂ ਆ ਰਹੀਆਂ ਹਨ।

ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਇਕ ਮਹੀਨੇ ਦੇ ਅੰਦਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਬੱਸਾਂ ਦੀ ਆਵਾਜਾਈ ਬੰਦ ਕਰ ਦੇਣਗੇ। 13 ਮਾਰਚ ਤੋਂ ਕਰਮਚਾਰੀ ਆਪਣੇ ਜ਼ਿਲ੍ਹਾ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨਗੇ, ਜਿਸ ਲਈ ਪੂਰਾ ਪ੍ਰੋਗਰਾਮ ਤਿਆਰ ਕਰ ਲਿਆ ਗਿਆ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਗੱਲ ਨਾ ਸੁਣੇ ਜਾਣ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣ ਲਈ ਮਜ਼ਬੂਰ ਹੋਣਾ ਪਿਆ।

ਹੜਤਾਲ ਤੋਂ ਬਾਅਦ ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਐਡਵੋਕੇਟ ਜਨਰਲ ਨਾਲ ਮੀਟਿੰਗ ਕੀਤੀ, ਜਿਸ ‘ਚ ਐਡਵੋਕੇਟ ਜਨਰਲ ਨੇ ਭਰੋਸਾ ਦਿੱਤਾ ਕਿ ਜਲਦ ਹੀ ਵਿਭਾਗ ਵੱਲੋਂ ਨੀਤੀ ਤਿਆਰ ਕੀਤੀ ਜਾਵੇਗੀ ਅਤੇ ਕੈਬਨਿਟ ਮੀਟਿੰਗ ‘ਚ ਇਸ ਨੂੰ ਪਾਸ ਕਰਕੇ ਲਾਗੂ ਕੀਤਾ ਜਾਵੇਗਾ। ਪਰ ਅਜੇ ਤੱਕ ਵਿਭਾਗ ਦੇ ਅਧਿਕਾਰੀਆਂ ਨੇ ਯੂਨੀਅਨ ਨੂੰ ਇਸ ਨੀਤੀ ਬਾਰੇ ਸੂਚਿਤ ਨਹੀਂ ਕੀਤਾ ਹੈ ਅਤੇ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਵੀ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments