ਨਵੀਂ ਦਿੱਲੀ : ਉੱਪ ਪ੍ਰਧਾਨ ਜਗਦੀਪ ਧਨਖੜ ਦੀ ਸਿਹਤ ਅੱਜ ਸਵੇਰੇ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਛਾਤੀ ‘ਚ ਦਰਦ ਅਤੇ ਬੇਚੈਨੀ ਦੀ ਸ਼ਿਕਾਇਤ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਦੇ ਦਿਲ ਦੇ ਵਿਭਾਗ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ ਅਤੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ।
ਇਹ ਘਟਨਾ ਅੱਜ ਤੜਕੇ ਕਰੀਬ 2 ਵਜੇ ਵਾਪਰੀ ਜਦੋਂ ਉਪ ਰਾਸ਼ਟਰਪਤੀ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਈ। ਉਨ੍ਹਾਂ ਨੂੰ ਤੁਰੰਤ ਏਮਜ਼ ਲਿਆਂਦਾ ਗਿਆ ਅਤੇ ਫਿਲਹਾਲ ਕ੍ਰਿਟੀਕਲ ਕੇਅਰ ਯੂਨਿਟ (ਸੀ.ਸੀ.ਯੂ.) ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ। ਹਸਪਤਾਲ ਦੇ ਸੂਤਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ ‘ਚ ਰੱਖਿਆ ਗਿਆ ਹੈ।
ਉਪ ਰਾਸ਼ਟਰਪਤੀ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਜੇ.ਪੀ ਨੱਡਾ ਨੇ ਵੀ ਏਮਜ਼ ਦਾ ਦੌਰਾ ਕੀਤਾ। ਉਨ੍ਹਾਂ ਦਾ ਇਲਾਜ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ ਰਾਜੀਵ ਨਾਰੰਗ ਦੀ ਨਿਗਰਾਨੀ ਹੇਠ ਚੱਲ ਰਿਹਾ ਹੈ।