ਰਾਜਸਥਾਨ : ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ‘ਚ ਦੋ ਵੱਖ-ਵੱਖ ਸੜਕ ਹਾਦਸਿਆਂ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਵਧੀਕ ਪੁਲਿਸ ਸੁਪਰਡੈਂਟ ਸੁਮਿਤ ਚੌਧਰੀ ਨੇ ਦੱਸਿਆ ਕਿ ਪਹਿਲਾ ਹਾਦਸਾ ਅੱਜ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਵਿਦਿਆਰਥੀਆਂ ਨਾਲ ਭਰੀ ਬੱਸ ਪਲਟ ਗਈ। ਬੱਸ ਕੈਂਪਿੰਗ ਲਈ ਚੰਡੀਗੜ੍ਹ ਤੋਂ ਜੋਧਪੁਰ ਜਾ ਰਹੀ ਸੀ। ਇਸ ਹਾਦਸੇ ‘ਚ ਤਿੰਨ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਾਈ ਸੈਂਟਰ ਜੋਧਪੁਰ ਰੈਫਰ ਕਰ ਦਿੱਤਾ ਗਿਆ ਹੈ।
ਇਲਾਜ ਲਈ ਕਰ ਦਿੱਤਾ ਗਿਆ ਜੋਧਪੁਰ ਰੈਫਰ
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਰਾਸ਼ਟਰੀ ਰਾਜਮਾਰਗ-58 ‘ਤੇ ਉਸ ਸਮੇਂ ਵਾਪਰੀ ਜਦੋਂ ਇਕ ਨਿੱਜੀ ਬੱਸ ਇਕ ਟਰੱਕ ਨਾਲ ਟਕਰਾ ਗਈ, ਜਿਸ ਤੋਂ ਬਾਅਦ ਬੱਸ ਪਲਟ ਗਈ। ਬੱਸ ਐਨ.ਐਲ.ਯੂ. ਦੇ ਵਿ ਦਿਆਰਥੀਆਂ ਨੂੰ ਲੈ ਕੇ ਜਾ ਰਹੀ ਸੀ। ਦੂਜੇ ਹਾਦਸੇ ‘ਚ ਬੀਤੀ ਦੇਰ ਰਾਤ ਖੀਵਸਰ ਦੇ ਬਰਾਨੀ ਪਿੰਡ ਨੇੜੇ ਦੋ ਵਾਹਨਾਂ ਦੀ ਟੱਕਰ ‘ਚ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਹਾਦਸੇ ‘ਚ ਤਿੰਨ ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਜੋਧਪੁਰ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ‘ਚ ਸੋਗ ਫੈਲ ਗਿਆ ਹੈ। ਪੁਲਿਸ ਨੇ ਦੋਵਾਂ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜ਼ਖਮੀਆਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ। ਹਾਦਸਿਆਂ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗਾ ਹੋਇਆ ਹੈ।