ਰਾਜਸਥਾਨ : ਰਾਜਸਥਾਨ ‘ਚ ਹੋਲੀ ਤੋਂ ਪਹਿਲਾਂ ਹੀ ਤਾਪਮਾਨ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਵੱਧ ਤੋਂ ਵੱਧ ਤਾਪਮਾਨ ‘ਚ 2 ਤੋਂ 5 ਡਿਗਰੀ ਦਾ ਵਾਧਾ ਹੋਇਆ ਹੈ। ਮੌਸਮ ਵਿਗਿਆਨ ਕੇਂਦਰ ਜੈਪੁਰ ਨੇ ਰਾਜ ਵਿੱਚ ਭਿਆਨਕ ਗਰਮੀ ਕਾਰਨ ਲੂ ਦਾ ਅਲਰਟ ਜਾਰੀ ਕੀਤਾ ਹੈ। ਅਗਲੇ 48 ਘੰਟਿਆਂ ਵਿੱਚ ਰਾਜ ਦੇ ਤਾਪਮਾਨ ਵਿੱਚ 1 ਤੋਂ 2 ਡਿਗਰੀ ਦਾ ਵਾਧਾ ਹੋ ਸਕਦਾ ਹੈ।
ਵਿਭਾਗ ਨੇ ਕਈ ਇਲਾਕਿਆਂ ‘ਚ ਲੂ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅੱਜ ਬਾੜਮੇਰ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40-41 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਬਾੜਮੇਰ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਦਰਜ ਕੀਤਾ ਗਿਆ। ਬਾਰਨ ਵਿੱਚ ਘੱਟੋ ਘੱਟ ਤਾਪਮਾਨ 12.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜਾਣੋ ਕਿਨ੍ਹਾਂ ਰਿਹਾ ਘੱਟੋ ਘੱਟ ਤਾਪਮਾਨ ?
ਮੌਸਮ ਵਿਭਾਗ ਮੁਤਾਬਕ ਜੈਪੁਰ ‘ਚ ਘੱਟੋ-ਘੱਟ ਤਾਪਮਾਨ 19.7 ਡਿਗਰੀ, ਕੋਟਾ ‘ਚ 27.6 ਡਿਗਰੀ, ਬਾੜਮੇਰ ‘ਚ 20.8 ਡਿਗਰੀ, ਜੋਧਪੁਰ ‘ਚ 17.6 ਡਿਗਰੀ, ਚੁਰੂ ‘ਚ 16.4 ਡਿਗਰੀ, ਸ਼੍ਰੀਗੰਗਾਨਗਰ ‘ਚ 16.2 ਡਿਗਰੀ ਅਤੇ ਬੀਕਾਨੇਰ ‘ਚ 18.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਰਾਜਸਥਾਨ ‘ਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 13 ਮਾਰਚ ਤੋਂ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 13 ਤੋਂ 15 ਮਾਰਚ ਤੱਕ ਉੱਤਰ-ਪੱਛਮੀ ਅਤੇ ਉੱਤਰੀ ਹਿੱਸਿਆਂ ‘ਚ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। 14 ਮਾਰਚ ਨੂੰ ਦੁਪਹਿਰ ਤੋਂ ਬਾਅਦ ਬੀਕਾਨੇਰ, ਜੈਪੁਰ ਅਤੇ ਭਰਤਪੁਰ ਡਿਵੀਜ਼ਨ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।