ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਇਕ ਅਹਿਮ ਫ਼ੈੈਸਲਾ ਸੁਣਾਉਂਦੇ ਹੋਏ ਅਧਿਕਾਰੀਆਂ ਨੂੰ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਹੋਰ ਨੇਤਾਵਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦਾ ਆਦੇਸ਼ ਦਿੱਤਾ।
ਕੀ ਹੈ ਮਾਮਲਾ ?
ਇਹ ਮਾਮਲਾ 2019 ਵਿੱਚ ਦਵਾਰਕਾ ਖੇਤਰ ਵਿੱਚ ਵੱਡੇ ਪਾਰਟੀ ਹੋਰਡਿੰਗ ਲਗਾਉਣ ਨਾਲ ਸਬੰਧਤ ਹੈ। ਦੋਸ਼ ਹੈ ਕਿ ‘ਆਪ’ ਸਰਕਾਰ ਨੇ ਇਨ੍ਹਾਂ ਹੋਰਡਿੰਗਾਂ ਲਈ ਜਨਤਾ ਦੇ ਪੈਸੇ (ਸਰਕਾਰੀ ਫੰਡਾਂ) ਦੀ ਦੁਰਵਰਤੋਂ ਕੀਤੀ। ਅਦਾਲਤ ਦਾ ਕਹਿਣਾ ਹੈ ਕਿ ਸਰਕਾਰੀ ਪੈਸੇ ਦੀ ਇਸ ਤਰ੍ਹਾਂ ਵਰਤੋਂ ਕਰਨਾ ਕਾਨੂੰਨ ਦੀ ਉਲੰਘਣਾ ਹੈ।
ਕਿਸਨੇ ਦਿੱਤਾ ਆਦੇਸ਼ ?
ਇਸ ਮਾਮਲੇ ਦੀ ਸੁਣਵਾਈ ਵਧੀਕ ਚੀਫ ਜੁਡੀਸ਼ੀਅਲ ਮੈਜਿਸਟਰੇਟ ਨੇਹਾ ਮਿੱਤਲ ਨੇ ਕੀਤੀ। ਉਨ੍ਹਾਂ ਨੇ ਜਾਂਚ ਏਜੰਸੀਆਂ ਨੂੰ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਹੋਰ ਨੇਤਾਵਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਅਤੇ ਅਗਲੇਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਫ਼ੈੈਸਲੇ ਨੇ ਸਿਆਸੀ ਹਲਕਿਆਂ ‘ਚ ਹਲਚਲ ਤੇਜ਼ ਕਰ ਦਿੱਤੀ ਹੈ ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਮਾਮਲੇ ਦੀ ਅੱਗੇ ਦੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ।