Home ਪੰਜਾਬ ਗੁਰਦਾਸਪੁਰ ‘ਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਭਿਆਨਕ ਝੜਪ

ਗੁਰਦਾਸਪੁਰ ‘ਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਭਿਆਨਕ ਝੜਪ

0

ਗੁਰਦਾਸਪੁਰ : ਗੁਰਦਾਸਪੁਰ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਭਿਆਨਕ ਝੜਪ ਹੋਈ। ਇਸ ਘਟਨਾ ਵਿੱਚ ਸੱਤ ਲੋਕ ਜ਼ਖਮੀ ਹੋ ਗਏ। ਕਿਸਾਨਾਂ ਦਾ ਦੋਸ਼ ਹੈ ਕਿ ਐਕਸਪ੍ਰੈਸਵੇਅ ਦੇ ਨਾਂਅ ‘ਤੇ ਜ਼ਮੀਨਾਂ ਐਕੁਆਇਰ ਕੀਤੀਆਂ ਜਾ ਰਹੀਆਂ ਹਨ। ਜ਼ਮੀਨ ਦਾ ਢੁਕਵਾਂ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਤੋਂ ਸੂਚਨਾ ਵੀ ਨਹੀਂ ਦਿੱਤੀ ਜਾ ਰਹੀ।

ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਜ਼ਮੀਨ ਪ੍ਰਾਪਤੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਗੁਰਦਾਸਪੁਰ ਵਿੱਚ ਜ਼ਮੀਨ ‘ਤੇ ਕਬਜ਼ਾ ਕਰਨ ਵੇਲੇ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ ਹੋ ਗਈ। ਕਿਸਾਨਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨੇ ਬਿਨਾਂ ਕਿਸੇ ਸੂਚਨਾ ਦੇ ਉਨ੍ਹਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਤੇ ਅਣਉਚਿਤ ਮੁਆਵਜ਼ਾ ਦਿੱਤਾ। ਇਸ ਝੜਪ ਵਿੱਚ 7 ਕਿਸਾਨ ਜ਼ਖਮੀ ਹੋਏ ਹਨ। ਹਾਲਾਂਕਿ ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ। ਕਿਸਾਨਾਂ ਨੇ ਪ੍ਰਸ਼ਾਸਨ ‘ਤੇ ਦੋਸ਼ ਲਗਾਇਆ ਅਤੇ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਉਨ੍ਹਾਂ ਦੀ ਜ਼ਮੀਨ ਜ਼ਬਰਦਸਤੀ ਖੋਹੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਇਹ ਅੰਦੋਲਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਨੇ ਸਰਕਾਰ ਤੋਂ ਉਚਿਤ ਮੁਆਵਜ਼ੇ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਸਹਿਮਤੀ ਤੋਂ ਬਿਨਾਂ ਜ਼ਮੀਨ ਪ੍ਰਾਪਤੀ ਦੀ ਪ੍ਰਕਿ ਰਿਆ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ 5 ਮਾਰਚ ਨੂੰ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਦੇਖੀ ਗਈ ਸੀ। ਕਿਸਾਨ ਸੰਗਠਨਾਂ ਨੇ ਮਾਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਸੀ ਤੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ ਸੀ। ਇਸ ਮੌਕੇ ਪੰਜਾਬ ਭਰ ਦੇ ਕਿਸਾਨ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ। ਕਿਸਾਨਾਂ ਦੇ ਸਮੂਹਾਂ ਨੂੰ ਰਸਤੇ ਵਿੱਚ ਰੋਕ ਲਿਆ ਗਿਆ। ਹਾਲਾਂਕਿ, ਕਈ ਥਾਵਾਂ ‘ਤੇ ਕਿਸਾਨ ਸੜਕ ‘ਤੇ ਹੀ ਵਿਰੋਧ ਪ੍ਰਦਰਸ਼ਨ ‘ਤੇ ਬੈਠ ਗਏ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਅੰਦੋਲਨ ਦੀ ਇਜਾਜ਼ਤ ਨਹੀਂ ਹੈ।

Exit mobile version